ਦੱਖਣੀ-ਪੱਛਮੀ ਮਾਲੀ ਵਿਚ ਇਕ ਵੱਡਾ ਹਾਦਸਾ ਵਾਪਰਿਆ ਜਿਸ ਵਿਚ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਸੋਨੇ ਦੀ ਖਾਨ ਦੇ ਡਿੱਗਣ ਕਾਰਨ ਵਾਪਰਿਆ। ਹੁਣ ਤੱਕ 70 ਤੋਂ ਵੱਧ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਹਾਲਾਂਕਿ ਬਚਾਅ ਦਲ ਦੇ ਅਧਿਕਾਰੀ ਅਤੇ ਕਰਮਚਾਰੀ ਮੌਕੇ ‘ਤੇ ਮੌਜੂਦ ਹਨ ਅਤੇ ਖਾਨ ਵਿਚੋਂ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਇਹ ਹਾਦਸਾ ਦੱਖਣ-ਪੱਛਮੀ ਕੌਲੀਕੋਰੋ ਦੇ ਕੰਗਾਬਾ ਜ਼ਿਲ੍ਹੇ ਵਿਚ ਵਾਪਰਿਆ। ਮਾਲੀ ਦੇ ਮਾਈਨਿੰਗ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੰਤਰਾਲੇ ਨੇ ਨੇੜਲੇ ਲੋਕਾਂ ਨੂੰ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਬਾਰਥੇ ਨੇ ਕਿਹਾ ਕਿ ਰਾਜ ਨੂੰ ਕਾਰੀਗਰਾਂ ਦੀ ਸੁਰੱਖਿਆ ਦੇ ਪ੍ਰਬੰਧਾਂ ‘ਤੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।