ਜਲ ਸਪਲਾਈ ਮੰਤਰੀ ਦੀ ਸੜਕ ਹਾਦਸੇ ਵਿਚ ਹੋਈ ਮੌਤ

ਸ਼੍ਰੀਲੰਕਾ ਦੇ ਜਲ ਸਪਲਾਈ ਰਾਜ ਮੰਤਰੀ ਸਨਥ ਨਿਸ਼ਾਂਤਾ ਅਤੇ ਇਕ ਪੁਲਿਸ ਅਧਿਕਾਰੀ ਦੀ ਵੀਰਵਾਰ ਨੂੰ ਕੋਲੰਬੋ-ਕਾਟੂਨਾਇਕ ਐਕਸਪ੍ਰੈਸਵੇਅ ‘ਤੇ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਐਕਸਪ੍ਰੈਸ ਵੇਅ ਦੇ ਕੰਡਾਨਾ ਪੁਲfਸ ਡਵੀਜ਼ਨ ਵਿਚ ਸਥਾਨਕ ਸਮੇਂ ਅਨੁਸਾਰ ਤੜਕੇ 2 ਵਜੇ ਰਾਜ ਮੰਤਰੀ ਦੀ ਗੱਡੀ ਇੱਕ ਟਰੱਕ ਨਾਲ ਟਕਰਾ ਗਈ। ਹਾਦਸੇ ਵਿਚ ਮੰਤਰੀ ਤੇ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਜਿਥੇ ਉਨ੍ਹਾਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੇ ਵਾਹਨ ਦੇ ਡਰਾਈਵਰ ਦਾ ਇਲਾਜ ਚੱਲ ਰਿਹਾ ਹੈ।

Leave a Reply

Your email address will not be published. Required fields are marked *