ਪੰਜਾਬ ਭਰ ’ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਜਾਣੋ ਕਿਸਾਨਾਂ ਦੀਆਂ ਮੰਗਾਂ

ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਯਾਦ ਕਰਾਉਣ ਲਈ 26 ਜਨਵਰੀ ਮੌਕੇ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਿੱਚ ਦੇਸ਼ ਭਰ ਵਿੱਚ ਅੱਜ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਬ ਡਿਵੀਜ਼ਨ ਤਲਵੰਡੀ ਸਾਬੋ ਦੀ ਰਾਮਾ ਮੰਡੀ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਵੱਲੋਂ ਟਰੈਕਟਰ ਪਰੇਡ ਕੀਤੀ ਗਈ ਕਿਸਾਨਾਂ ਨੇ ਆਪਣੇ ਟਰੈਕਟਰਾਂ ਤੇ ਤਿਰੰਗੇ ਝੰਡੇ ਲਗਾਏ ਹੋਏ ਸਨ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਯਾਦ ਕਰਾਉਣ ਲਈ 26 ਜਨਵਰੀ ਮੌਕੇ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜੇਕਰ ਕੇਂਦਰ ਸਰਕਾਰ ਨੇ ਜਲਦੀ ਉਨਾਂ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਉਹ ਅਗਲੇ ਸੰਘਰਸ਼ ਦੀ ਰੂਪਰੇਖਾ ਵੀ ਜਲਦੀ ਉਲੀਕਣਗੇ। ਕਿਸਾਨ ਆਗੂ ਨੇ ਦੱਸਿਆ ਕਿ ਉਹਨਾਂ ਦੀਆਂ ਮੰਗਾਂ ਵਿੱਚ ਮੁੱਖ ਤੌਰ ’ਤੇ ਐਮਐਸਪੀ ਗਰੰਟੀ ਕਾਨੂੰਨ ਬਣਾਉਣਾ, ਡਾਕਟਰ ਸਵਾਮੀ ਨਾਥਨ ਦੀ ਰਿਪੋਰਟ ਲਾਗੂ ਕਰਾਉਣ, ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇਣਾ, ਕਿਸਾਨਾਂ ਤੇ ਦਰਜ ਝੂਠੇ ਮਾਮਲੇ ਰੱਦ ਕਰਨਾ ਤੋਂ ਇਲਾਵਾ ਸਮੁੱਚੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ ਗਈ। ਲਹਿਰਾ ਗਾਗਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਹਿਰਾ ਗਾਗਾ ਦੀ ਅਨਾਜ ਮੰਡੀ ਤੋਂ ਲੈ ਕੇ ਪਿੰਡ ਗਾਗਾ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਟਰੈਕਟਰ ਮਾਰਚ ਵਿੱਚ 200 ਦੇ ਕਰੀਬ ਟਰੈਕਟਰਾਂ ਨੇ ਲਿਆ ਹਿੱਸਾ ਇਹ ਮਾਰਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਕੱਢਿਆ ਜਾ ਰਿਹਾ ਹੈ ਟਰੈਕਟਰ ਮਾਰਚ

Leave a Reply

Your email address will not be published. Required fields are marked *