ਪੰਜਾਬ ’ਚ ਸਫਰ ਕਰਨ ਵਾਲਿਆਂ ਨੂੰ ਇੱਕ ਵਾਰ ਫਿਰ ਤੋਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਇੱਕ ਵਾਰ ਫਿਰ ਤੋਂ ਹੜਤਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਚੰਡੀਗੜ੍ਹ ਡਿੱਪੂ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਕੱਚੇ ਮੁਲਾਜਮਾਂ ਵਲੋਂ ਕੀਤੀ ਗਈ ਹੜਤਾਲ ਆਪਣੀਆਂ ਮੰਗਾਂ ਅਤੇ ਡਿੱਪੂ ’ਤੇ ਆਉਣ ਵਾਲੀਆਂ ਪਰੇਸ਼ਾਨੀਆਂ ਨੂੰ ਲੈ ਕੇ ਉਨ੍ਹਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਇਸ ਐਲਾਨ ਮਗਰੋਂ ਚੰਡੀਗੜ੍ਹ ਤੋਂ ਚੱਲਣ ਵਾਲੀਆਂ ਪੀਆਰਟੀਸੀ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਜੇਕਰ ਉਨ੍ਹਾਂਂ ਦੀਆਂ ਮੰਗਾਂ ਨੂੰ ਲੈਕੇ ਸੁਣਵਾਈ ਨਹੀਂ ਹੋਈ ਤਾਂ ਭਲਕੇ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਕਾਬਿਲੇਗੌਰ ਹੈ ਕਿ ਪਹਿਲਾਂ ਬੱਸਾਂ ’ਚ ਸਫਰ ਕਰਨ ਵਾਲੇ ਲੋਕ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਨਾ ਚੜ੍ਹਾਏ ਜਾਣ ਦੇ ਫ਼ੈਸਲੇ ਤੋਂ ਪਰੇਸ਼ਾਨ ਹਨ। ਸਵੇਰੇ ਨੌਕਰੀਪੇਸ਼ਾ ਅਤੇ ਹੋਰ ਕੰਮਕਾਰ ਲਈ ਜਾਣ ਵਾਲੇ ਲੋਕਾਂ ਨੂੰ ਕਈ-ਕਈ ਘੰਟੇ ਸੜਕਾਂ ’ਤੇ ਖੁਆਰ ਹੋਣਾ ਪੈਂਦਾ ਹੈ। ਦੂਜੇ ਪਾਸੇ ਹੜਤਾਲ ਕਾਰਨ ਲੋਕਾਂ ਨੂੰ ਹੋਰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।