ਹਿਮਾਚਲ ਪ੍ਰਦੇਸ਼ (Himachal Pardesh) ਵਿੱਚ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਰੁਕ ਗਿਆ ਹੈ, ਪਰ ਹੁਣ ਜ਼ਮੀਨ ਖਿਸਕਣ (ਸ਼ਿਮਲਾ ਲੈਂਡਸਲਾਈਡ) ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ। ਸੂਬੇ ਦੀ ਰਾਜਧਾਨੀ ਸ਼ਿਮਲਾ (Shimla) ‘ਚ ਮੰਗਲਵਾਰ ਸਵੇਰੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਫਿਲਹਾਲ ਪੁਲਿਸ (ਸ਼ਿਮਲਾ ਪੁਲਿਸ) ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸ਼ਿਮਲਾ ਦੇ ਆਈਜੀਐੱਮਸੀ ਹਸਪਤਾਲ ਪਹੁੰਚਾਇਆ ਹੈ। ਦੂਜੇ ਪਾਸੇ ਘਟਨਾ ਵਾਲੀ ਥਾਂ ‘ਤੇ ਹੋਰ ਮਜ਼ਦੂਰ ਕੰਮ ਕਰ ਰਹੇ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਕਰੀਬ 6:15 ਵਜੇ ਸ਼ਿਮਲਾ ਦੇ ਜੰਗਾ ਮਾਰਗ ‘ਤੇ ਅਸ਼ਵਨੀ ਖੱਡ ‘ਚ ਇਹ ਢਿੱਗਾਂ ਡਿੱਗੀਆਂ। ਲਾਸ਼ਾਂ ਨੂੰ ਕੱਢ ਕੇ ਆਈਜੀਐਮਸੀ ਨੂੰ ਭੇਜ ਦਿੱਤਾ ਗਿਆ ਹੈ। ਆਈਜੀਐਮਸੀ ਦੇ ਸੀਐਮਓ ਮਹੇਸ਼ ਨੇ ਦੱਸਿਆ ਕਿ ਲੈਂਡ ਸਲਾਈਡ ਵਿੱਚ ਦੱਬੇ ਦੋ ਮਜ਼ਦੂਰਾਂ ਨੂੰ ਸਵੇਰੇ