ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਬੁੱਧਵਾਰ ਦਾ ਦਿਨ ਅਹਿਮ ਹੋਣ ਵਾਲਾ ਹੈ। ਰਾਊਜ਼ ਐਵੀਨਿਊ ਅਦਾਲਤ ਸ਼ਾਮ 4 ਵਜੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਏਗੀ। ਦਿੱਲੀ ਸ਼ਰਾਬ ਘੁਟਾਲੇ ਦੀ ਜਾਂਚ ਦੇ ਸਿਲਸਿਲੇ ‘ਚ ਈਡੀ ਨੇ ਹੁਣ ਤੱਕ ਕੇਜਰੀਵਾਲ ਖਿਲਾਫ਼ ਪੰਜ ਸੰਮਨ ਜਾਰੀ ਕੀਤੇ ਹਨ। ਹਰ ਵਾਰ ਕੇਜਰੀਵਾਲ ਨੇ ਇਹ ਕਹਿ ਕੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਕਿ ਸੰਮਨ ਗੈਰ-ਕਾਨੂੰਨੀ ਤੇ ਰਾਜਨੀਤੀ ਤੋਂ ਪ੍ਰੇਰਿਤ ਸਨ।ਸੰਮਨ ਦੀ ਵਾਰ-ਵਾਰ ਉਲੰਘਣਾ ਹੋਣ ‘ਤੇ ਈਡੀ ਨੇ ਅਦਾਲਤ ਤੱਕ ਪਹੁੰਚ ਕੀਤੀ, ਜਿੱਥੇ ਸ਼ਾਮ ਨੂੰ ਸੁਣਵਾਈ ਹੋਵੇਗੀ ਤੇ ਚਾਰ ਵਜੇ ਫੈਸਲਾ ਸੁਣਾਇਆ ਜਾਵੇਗਾ।