ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਪੱਸਣ ਕਦੀਮ ਵਿਖੇ ਇਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਇਥੇ ਅਵਾਰਾ ਕੁੱਤਿਆ ਦੀ ਦਹਿਸ਼ਤ ਦਿਨੋ ਦਿਨ ਵੱਧ ਰਹੀ ਹੈ। ਹੁਣ ਅਵਾਰਾ ਕੁੱਤਿਆਂ ਵਲੋਂ ਇਕ ਪ੍ਰਵਾਸੀ ਔਰਤ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿਤਾ ਗਿਆ। ਮ੍ਰਿਤਕ ਦੀ ਪਹਿਚਾਣ ਰਾਮ ਪਰੀ ਦੇਵੀ ਪਤਨੀ ਕੇਵਲ ਠਾਕੁਰ ਨਿਵਾਸੀ ਪਸਣ ਕਦੀਮ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਪਸ਼ੂਆਂ ਲਈ ਹਰਾ ਚਾਰਾ ਲੈਣ ਗਈ ਤਾਂ ਆਵਾਰਾ ਕੁੱਤਿਆਂ ਨੇ ਮਹਿਲ ‘ਤੇ ਇੰਨੀ ਬੁਰੀ ਤਰ੍ਹਾਂ ਨਾਲ ਹਮਲਾ ਕੀਤਾ ਕਿ ਹਮਲੇ ਨਾਲ ਉਸ ਦੀ ਖੋਪੜੀ ਹੀ ਦਿਖਣ ਲੱਗ ਪਈ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕੁਝ ਦਿਨ ਪਹਿਲਾਂ ਅੱਸੂ ਕੁਮਾਰ ਪੁੱਤਰ ਦਿਨੇਸ਼ ਮੁਨੀ ਨਾਮ ਬੱਚੇ ਨੂੰ ਵੀ ਅਵਾਰਾ ਕੁੱਤਿਆਂ ਵੱਲੋਂ ਨੋਚ ਨੋਚ ਕੇ ਖਾ ਲਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਔਰਤ ਦੀ ਵੀ ਮੌਤ ਹੋ ਗਈ ਸੀ। ਜਦਕਿ ਪਿੰਕੀ ਦੇਵੀ ਪਤਨੀ ਜੋਗੀ ਮੁਨੀ ਨਾਮਕ ਔਰਤ ਜੋ ਕਿ ਸਿਵਿਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਅਧੀਨ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ ਤੇ ਕਿਹਾ ਹੈ ਕਿ …