66 ਫੁੱਟੀ ਰੋਡ ’ਤੇ ਸਥਿਤ ਵ੍ਹਾਈਟ ਡਾਇਮੰਡ ਰਿਜ਼ੋਰਟ ’ਚ ਡੀਐੱਸਪੀ ਦੀ ਬੇਟੀ ਦੇ ਵਿਆਹ ਦੌਰਾਨ ਅਣਪਛਾਤੀ ਮਹਿਲਾ ਚੋਰ ਨੇ ਉਨ੍ਹਾਂ ਦੀ ਪਤਨੀ ਦਾ ਪਰਸ ਚੋਰੀ ਕਰ ਲਿਆ। ਪਰਸ ’ਚ ਡੇਢ ਲੱਖ ਰੁਪਏ ਦੀ ਨਕਦੀ, ਇਕ ਮੋਬਾਈਲ ਫ਼ੋਨ ਤੇ ਸੋਨੇ ਦੇ ਗਹਿਣੇ ਸਨ। ਥਾਣਾ-7 ਦੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਤਨਾਮ ਸਿੰਘ ਜੋ ਕਿ ਇਸ ਵੇਲੇ ਹੁਸ਼ਿਆਰਪੁਰ ਵਿਖੇ ਤਾਇਨਾਤ ਹਨ, ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਐਤਵਾਰ ਨੂੰ ਵਾਈਟ ਡਾਇਮੰਡ ਰਿਜ਼ੋਰਟ ਵਿਖੇ ਸੀ। ਇਸ ਦੌਰਾਨ ਉਸ ਦੀ ਪਤਨੀ ਦਾ ਪਰਸ ਚੋਰੀ ਹੋ ਗਿਆ। ਪਰਸ ’ਚ ਕਰੀਬ ਡੇਢ ਲੱਖ ਰੁਪਏ, ਇਕ ਮੋਬਾਈਲ ਫ਼ੋਨ, ਸੋਨੇ ਦੇ ਗਹਿਣੇ ਤੇ ਜ਼ਰੂਰੀ ਦਸਤਾਵੇਜ਼ ਸਨ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰਨ ’ਚ ਲੱਗੀ ਹੋਈ ਹੈ। ਡੀਐੱਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਪਾਰਟੀ ਦੌਰਾਨ ਉਨ੍ਹਾਂ ਨੇ ਆਪਣੀ ਲੜਕੀ ਨੂੰ ਮਿਲਣ ਲਈ ਗੁਰਦੁਆਰੇ ਜਾਣਾ ਸੀ। ਸਾਰਾ ਪਰਿਵਾਰ ਗੁਰਦੁਆਰਾ ਸਾਹਿਬ ਪਹੁੰਚਿਆ ਤੇ ਫੇਰਿਆਂ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਹ ਸਾਰਾ ਕੰਮ ਕਰੀ…