ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਇਸਦੇ ਮੁੱਖ ਮੰਤਰੀ ਵੱਲੋਂ ਦੋ ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ, ਜਿਹਨਾਂ ਦੀ ਪੋਸਟ ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਸਕੀਮ ਤਹਿਤ ਸਕਾਲਰਸ਼ਿਪ ਕੇਂਦਰ ਸਰਕਾਰ ਨੇ ਜਾਰੀ ਨਹੀਂ ਕੀਤੀ, ਦਾ ਮਾਮਲਾ ਕੇਂਦਰ ਕੋਲ ਨਾ ਚੁੱਕਣ ’ਤੇ ਮੁੱਖ ਮੰਤਰੀ ਦੀ ਨਿਖੇਧੀ ਕੀਤੀ ਤੇ ਕਿਹਾ ਕਿ ‘ਆਪ’ ਸਰਕਾਰ ਦੋ ਲੱਖ ਵਿਦਿਆਰਥੀਆਂ ਦੇ ਭਵਿੱਖ ਦੇ ਨਾਲ-ਨਾਲ ਪੰਜਾਬ ਵਿਚ 1000 ਤਕਨੀਕੀ ਸਿੱਖਿਆ ਸੰਸਥਾਵਾਂ ਦੇ ਵਿੱਤੀ ਹਾਲਾਤ ਦਾਅ ’ਤੇ ਲਗਾ ਰਹੀ ਹੈ।