ਮੱਧ ਪ੍ਰਦੇਸ਼ ਦੇ ਛਿੰਦਵਾੜਾ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਸਾਹਮਣੇ ਆਇਆ ਹੈ। ਇਕ ਮਾਸੂਮ ਬੱਚੇ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਬੱਚਾ ਘਰ ਦੇ ਬਾਹਰ ਖੜ੍ਹੀ ਕਾਰ ਵਿਚ ਖੇਡ ਰਿਹਾ ਸੀ। ਕਾਰ ਨੂੰ ਅਚਾਨਕ ਅੱਗ ਲੱਗ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਛਿੰਦਵਾੜਾ ਜ਼ਿਲ੍ਹੇ ਦੇ ਅਮਰਵਾੜਾ ਥਾਣਾ ਅਧੀਨ ਪੈਂਦੇ ਪਿੰਡ ਸਜਵਾ ‘ਚ ਵਾਪਰਿਆ। ਜਾਣਕਾਰੀ ਅਨੁਸਾਰ ਤਿੰਨ ਸਾਲ ਦਾ ਅਭਿਸ਼ੇਕ ਆਪਣੇ ਪਿਤਾ ਦੀ ਜੀਵਨ ਵਿਸ਼ਵਕਰਮਾ ਦੀ ਕਾਰ ‘ਚ ਬੈਠ ਕੇ ਖੇਡ ਰਿਹਾ ਸੀ। ਇਸ ਦੌਰਾਨ ਅਚਾਨਕ ਗੱਡੀ ਨੂੰ ਅੱਗ ਲੱਗ ਗਈ। ਜਿਸ ਸਮੇਂ ਹਾਦਸਾ ਵਾਪਰਿਆ ਉਸ ਸਮੇਂ ਆਸਪਾਸ ਕੋਈ ਪਰਿਵਾਰਕ ਮੈਂਬਰ ਮੌਜੂਦ ਨਹੀਂ ਸੀ। ਅੱਗ ਲੱਗਣ ਕਾਰਨ ਮਾਸੂਮ ਬੱਚੇ ਦੀ ਮੌਤ ਹੋ ਗਈ। ਗੁਆਂਢੀਆਂ ਨੇ ਜਦੋਂ ਦੇਖਿਆ ਕਿ ਕਾਰ ਸੜ ਰਹੀ ਹੈ ਤਾਂ ਉਨ੍ਹਾਂ ਤੁਰੰਤ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਕੁਝ ਦੇਰ ਬਾਅਦ ਹੀ ਮ੍ਰਿਤਕ ਦੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਦੋਂ ਨੂੰ ਸਭ ਸੁਆਹ ਹੋ ਗਿਆ ਸੀ। ਮੌਕੇ ‘ਤੇ ਆਸ-ਪਾਸ ਦੇ ਲੋਕਾਂ ਨੇ ਕਾਰ ‘ਚੋਂ ਮਾਸੂਮ ਬੱਚੇ ਦੀ ਲਾਸ਼ ਨੂੰ ਬਾਹਰ ਕੱਢ ਕੇ ਅਮਰਵਾੜਾ ਹਸਪਤਾਲ ਪਹੁੰਚਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਚਰਚਾ ਦਾ ਵਿਸ਼ਾ ਇਹ ਹੈ ਕਿ ਗੱਡੀ ਕਈ ਸਾਲਾਂ ਤੋਂ ਖੜ੍ਹੀ ਸੀ, ਜਿਸ ਵਿਚ ਨਾ ਤਾਂ ਇੰਜਣ ਸੀ, ਨਾ ਡੀਜ਼ਲ, ਨਾ ਹੀ ਟਾਇਰ, ਫਿਰ ਅੱਗ ਕਿਵੇਂ ਲੱਗੀ। ਇਹ ਵੀ ਖ਼ਦਸ਼ਾ ਹੈ ਕਿ ਇਹ ਸਾਜ਼ਿਸ਼ ਕਿਸੇ ਵੱਲੋਂ ਰਚੀ ਗਈ ਹੈ। ਇਲਾਕੇ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।