ਹਰਿਆਣਾ ਦੇ ਸੋਨੀਪਤ ਵਿਚ ਵਿਆਹ ਦੇ ਇਕ ਦਿਨ ਬਾਅਦ ਹੀ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਵਿਆਹ ਸਮਾਗਮ ਤੋਂ ਬਾਅਦ ਅਪਣੇ ਸਹੁਰੇ ਘਰ ਤੋਂ ਹਿਸਾਰ ਪਰਤ ਰਹੇ ਲਾੜੇ ਦੀ ਕਾਰ ਇਕ ਹੋਰ ਕਾਰ ਨਾਲ ਟਕਰਾ ਗਈ। ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੀ ਪਛਾਣ ਹਿਸਾਰ ਜ਼ਿਲ੍ਹੇ ਦੇ ਪਿੰਡ ਖੰਡਾ ਖੇੜੀ ਦੇ ਰਹਿਣ ਵਾਲੇ ਪ੍ਰਵੀਨ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਪ੍ਰਵੀਨ ਦਾ 8 ਫਰਵਰੀ ਨੂੰ ਵਿਆਹ ਹੋਇਆ ਸੀ। ਸ਼ੁੱਕਰਵਾਰ ਨੂੰ ਉਹ ਅਪਣੀ ਪਤਨੀ ਨਾਲ ਸਹੁਰੇ ਘਰ ਗਿਆ ਸੀ। ਜਦੋਂ ਉਹ ਰਾਤ ਨੂੰ ਅਪਣੀ ਪਤਨੀ ਨਾਲ ਕਾਰ ਰਾਹੀਂ ਪਿੰਡ ਵਾਪਸ ਆ ਰਿਹਾ ਸੀ ਤਾਂ ਪਿੰਡ ਬੁਟਾਣਾ ਨੇੜੇ ਸਾਹਮਣੇ ਤੋਂ ਆ ਰਹੀ ਕਾਰ ਨਾਲ ਉਸ ਦੀ ਟੱਕਰ ਹੋ ਗਈ। ਹਾਦਸੇ ਦੀ ਸੂਚਨਾ ਥਾਣਾ ਬੜੌਦਾ ਦੇ ਬੁਟਾਨਾ ਚੌਕੀ ਨੂੰ ਦਿਤੀ ਗਈ। ਇਸ ਘਟਨਾ ਤੋਂ ਬਾਅਦ ਵਿਆਹ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ।