ਇੰਗਲੈਂਡ ਖਿਲਾਫ ਬਾਕੀ 3 ਟੈਸਟਾਂ ਲਈ ਭਾਰਤੀ ਟੀਮ ਦਾ ਐਲਾਨ, ਇਸ ਖਿਡਾਰੀ ਦੀ ਲੱਗੀ ਲਾਟਰੀ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਸ਼ਨੀਵਾਰ ਨੂੰ ਇੰਗਲੈਂਡ ਖਿਲਾਫ ਬਾਕੀ ਤਿੰਨ ਟੈਸਟ ਮੈਚਾਂ ਲਈ 17 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਵੱਲੋਂ ਸ਼੍ਰੇਅਸ ਅਈਅਰ ਅਤੇ ਸੌਰਭ ਕੁਮਾਰ ਨੂੰ ਦਰਵਾਜ਼ਾ ਦਿਖਾਇਆ ਗਿਆ ਹੈ। ਬੰਗਾਲ ਦੇ ਤੇਜ਼ ਗੇਂਦਬਾਜ਼ ਆਕਾਸ਼ ਦੀਪ ਨੂੰ ਪਹਿਲੀ ਵਾਰ ਰਾਸ਼ਟਰੀ ਟੀਮ ਨੇ ਬੁਲਾਇਆ ਹੈ। ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਨਿੱਜੀ ਕਾਰਨਾਂ ਕਰਕੇ ਬਾਕੀ ਸੀਰੀਜ਼ ‘ਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਬੋਰਡ ਨੇ ਪ੍ਰੈੱਸ ਬਿਆਨ ਜਾਰੀ ਕਰ ਕੇ ਕਿਹਾ, ”ਵਿਰਾਟ ਕੋਹਲੀ ਨਿੱਜੀ ਕਾਰਨਾਂ ਕਰਕੇ ਬਾਕੀ ਸੀਰੀਜ਼ ‘ਚ ਹਿੱਸਾ ਨਹੀਂ ਲੈ ਰਹੇ ਹਨ ਅਤੇ ਬੋਰਡ ਉਨ੍ਹਾਂ ਦੇ ਫੈਸਲੇ ਦਾ ਪੂਰਾ ਸਨਮਾਨ ਕਰਦਾ ਹੈ।” ਬੋਰਡ ਨੇ ਇਹ ਵੀ ਕਿਹਾ ਕਿ ਰਵਿੰਦਰ ਜਡੇਜਾ ਅਤੇ ਕੇਐਲ ਰਾਹੁਲ ਨੂੰ ਬਿਨਾਂ ਸ਼ੱਕ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ, ਪਰ ਬੀਸੀਸੀਆਈ ਦੀ ਮੈਡੀਕਲ ਟੀਮ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਉਨ੍ਹਾਂ ਨੂੰ ਪਲੇਇੰਗ 11 ਵਿੱਚ ਸ਼ਾਮਲ ਕੀਤਾ ਜਾਵੇਗਾ। ਬੀਸੀਸੀਆਈ ਨੇ ਬਾਕੀ ਤਿੰਨ ਟੈਸਟਾਂ ਲਈ 17 ਮੈਂਬਰੀ ਟੀਮ ਦਾ ਐਲਾਨ ਕੀਤਾ, ਜਿਸ ਵਿੱਚ ਆਕਾਸ਼ ਦੀਪ ਨੂੰ ਪਹਿਲੀ ਵਾਰ ਸ਼ਾਮਲ ਕੀਤਾ ਗਿਆ ਹੈ। ਬੋਰਡ ਵੱਲੋਂ ਦੂਜੇ ਟੈਸਟ ਵਿੱਚ ਕੀਤੇ ਗਏ ਬਦਲਾਅ ਵਿੱਚੋਂ ਸਿਰਫ਼ ਸੌਰਭ ਕੁਮਾਰ ਨੂੰ ਬਾਹਰ ਰੱਖਿਆ ਗਿਆ ਹੈ। ਬਾਕੀ ਸਾਰੇ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਯਾਦ ਰਹੇ ਕਿ ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ ਟੈਸਟ ਰਾਜਕੋਟ ‘ਚ 15 ਫਰਵਰੀ ਤੋਂ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਚੌਥਾ ਟੈਸਟ 23 ਫਰਵਰੀ ਤੋਂ ਰਾਂਚੀ ਵਿੱਚ ਖੇਡਿਆ ਜਾਵੇਗਾ। ਪੰਜਵਾਂ ਅਤੇ ਆਖਰੀ ਟੈਸਟ 7 ਮਾਰਚ ਤੋਂ ਧਰਮਸ਼ਾਲਾ ਵਿੱਚ ਖੇਡਿਆ ਜਾਵੇਗਾ। ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ, ਯਸ਼ਸਵੀ ਜੈਸਵਾਲ, ਸ਼ੁਬਮਨ ਗਿੱਲ, ਕੇਐੱਲ ਰਾਹੁਲ, ਰਜਤ ਪਾਟੀਦਾਰ, ਸਰਫਰਾਜ਼ ਖਾਨ, ਧਰੁਵ ਜੁਰੇਲ, ਕੇ.ਐੱਸ. ਭਰਤ, ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ ਅਤੇ ਆਕਾਸ਼ਦੀਪ।

Leave a Reply

Your email address will not be published. Required fields are marked *