ਪੰਜਾਬ ਦੇ ਮਸ਼ਹੂਰ ਬਲਾਗਰ ਭਾਨਾ ਸਿੱਧੂ (Punjab Famous Blogger Bhana Sidhu ਨੂੰ ਮੁਹਾਲੀ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮੁਹਾਲੀ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਦਰਅਸਲ ਭਾਨਾ ਸਿੱਧੂ ਖਿਲਾਫ ਲੁਧਿਆਣਾ ਤੇ ਪਟਿਆਲਾ ‘ਚ ਮਹਿਲਾ ਟਰੈਵਲ ਏਜੰਟ ਨੂੰ ਡਰਾ ਧਮਕਾ ਕੇ ਬਲੈਕਮੇਲ ਕਰਨ ਤੇ ਪੈਸੇ ਮੰਗਣ ਦਾ ਮਾਮਲਾ ਦਰਜ ਹੋਇਆ ਸੀ। ਹਾਲਾਂਕਿ, ਉਹ ਮਾਮਲਾ ਸੁਲਝ ਗਿਆ ਸੀ, ਜਿਸ ਤੋਂ ਬਾਅਦ ਭਾਨਾ ਖਿਲਾਫ ਮੁਹਾਲੀ ‘ਚ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ। ਮੁਹਾਲੀ ਦੀ ਇਕ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਬਲਾਗਰ ਭਾਨਾ ਸਿੱਧੂ ਖਿਲਾਫ ਫਿਰੌਤੀ ਤੇ ਧਮਕੀਆਂ ਦੇਣ ਦਾ ਮਾਮਲਾ ਦਰਜ ਕੀਤਾ ਸੀ, ਜਿਸ ਨੂੰ ਮੁਹਾਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਤੇ ਜੇਲ੍ਹ ਭੇਜ ਦਿੱਤਾ ਸੀ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ’ਤੇ ਭਾਨਾ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਭਾਨਾ ਸਿੱਧੂ ਤੇ ਅਮਨਾ ਸਿੱਧੂ ‘ਤੇ ਆਈਪੀਸੀ ਦੀਆਂ ਧਾਰਾਵਾਂ 294 (ਅਸ਼ਲੀਲ ਹਰਕਤਾਂ), 387 (ਕਿਸੇ ਵਿਅਕਤੀ ਨੂੰ ਮੌਤ ਦੇ ਡਰ ਤੋਂ ਜਾਂ ਪੈਸੇ ਦੀ ਵਸੂਲੀ ਲਈ ਗੰਭੀਰ ਸੱਟ ਮਾਰਨ), 506 (ਧਮਕਾਉਣਾ) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਭਾਨਾ ਨੂੰ ਇਸ ਮਾਮਲੇ ‘ਚ ਰਾਹਤ ਮਿਲੀ ਹੈ। ਮੁਹਾਲੀ ਕੋਰਟ ਨੇ ਭਾਨਾ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਭਾਨਾ ਨੂੰ 50 ਹਜ਼ਾਰ ਰੁਪਏ ਦਾ ਬਾਂਡ ਭਰਨਾ ਹੋਵੇਗਾ।