ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗ੍ਰਿਫਤਾਰ ਗੈਂਗਸਟਰ ਨੇ ਸਹਾਇਕ ਸੁਪਰਡੈਂਟ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਦੀਪਕ ਮੁੰਡੀ ਵੱਲੋਂ ਸਹਾਇਕ ਜੇਲ੍ਹ ਸੁਪਰਡੈਂਟ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ‘ਤੇ ਥਾਣਾ ਕੈਂਟ ਦੀ ਪੁਲਿਸ ਨੇ ਗੈਂਗਸਟਰ ਸਮੇਤ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਦੀਪਕ ਮੁੰਡੀ ਵਾਸੀ ਭਿਵਾਨੀ (ਹਰਿਆਣਾ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਸੀ ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਕੇ ਬਠਿੰਡਾ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ। ਦਰਜ ਕਰਵਾਈ ਸ਼ਿਕਾਇਤ ‘ਚ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਉਹ 11 ਫਰਵਰੀ ਨੂੰ ਬੈਰਕ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਗੈਂਗਸਟਰ ਦੀਪਕ ਮੁੰਡੀ, ਕੈਦੀ ਰਵਿੰਦਰ ਸਿੰਘ ਵਾਸੀ ਮੁਹਾਲੀ, ਸਾਗਰ ਸਿੰਘ ਵਾਸੀ ਅੰਮ੍ਰਿਤਸਰ, ਅੰਡਰ ਟਰਾਇਲ ਹਰਪ੍ਰੀਤ ਸਿੰਘ ਵਾਸੀ ਪਿੰਡ ਢਪਈ, ਜ਼ਿਲ੍ਹਾ ਫਰੀਦਕੋਟ ਨੇ ਉਸ ਨਾਲ ਧੱਕਾ-ਮੁੱਕੀ ਕੀਤੀ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।ਇਸ ਸਬੰਧੀ ਸਹਾਇਕ ਐਸਐਚਓ ਪਰਮਵੀਰ ਸਿੰਘ ਨੇ ਦੱਸਿਆ ਕਿ ਪੀੜਤ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।

Leave a Reply

Your email address will not be published. Required fields are marked *