ਹੈਰੋਇਨ ਦੀ ਖੇਪ ਲਿਜਾ ਰਹੇ ਤਸਕਰਾਂ ਵੱਲੋਂ ਪੁਲਿਸ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼, ਦੋ ਜਣੇ ਗ੍ਰਿਫ਼ਤਾਰ

ਥਾਣਾ ਘਰਿੰਡਾ ਪੁਲਿਸ ਨੇ ਦੋ ਹੈਰੋਇਨ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਇਹ ਤਸਕਰ ਹੈਰੋਇਨ ਦੀ ਖੇਪ ਲੈ ਕੇ ਕਿਸੇ ਤਸਕਰ ਤੱਕ ਪਹੁੰਚਾਉਣ ਲਈ ਜਾ ਰਹੇ ਸਨ। ਇਨ੍ਹਾਂ ਕੋਲੋਂ ਦੋ ਕਿੱਲੋ ਹੈਰੋਇਨ ਅਤੇ 15 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਅਤੇ ਸਵਰਨ ਸਿੰਘ ਵਜੋਂ ਹੋਈ ਹੈ। ਦੋਵੇਂ ਤਸਕਰਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਵੀ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ ਅਤੇ ਉਨ੍ਹਾਂ ਦਾ ਪਿੱਛਾ ਕੀਤਾ। ਦੋਸ਼ੀ ਕਾਰ ਲੈ ਕੇ ਭੱਜ ਰਹੇ ਸਨ ਜਦੋਂ ਕਾਰ ਗੁਰਦੁਆਰਾ ਸਤਲਾਣੀ ਸਾਹਿਬ ਨੇੜੇ ਮਿੱਟੀ ਦੇ ਢੇਰ ‘ਤੇ ਜਾ ਕੇ ਪਲਟ ਗਈ, ਜਿਸ ਤੋਂ ਬਾਅਦ ਦੋਵੇਂ ਤਸਕਰਾਂ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਹੁਣ ਉਹ ਬਿਲਕੁਲ ਠੀਕ ਹਨ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵਾਂ ਨੇ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਮੰਗਵਾਈ ਸੀ। ਪੁਲਿਸ ਨੇ ਦੋਵਾਂ ਤਸਕਰਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤਸਕਰਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਇਹ ਖੇਪ ਕਿਸ ਨੂੰ ਦੇਣ ਜਾ ਰਹੇ ਸਨ। ਡੀਐਸਪੀ ਅਟਾਰੀ ਸੁਖਵਿੰਦਰ ਥਾਪਰ ਨੇ ਦੱਸਿਆ ਕਿ ਥਾਣਾ ਘਰਿੰਡਾ ਦੇ ਸਬ ਇੰਸਪੈਕਟਰ ਅਰਜੁਨ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਇੱਕ ਆਲਟੋ ਕਾਰ ਵਿੱਚ ਸਵਾਰ ਦੋ ਤਸਕਰ ਹੈਰੋਇਨ ਦੀ ਖੇਪ ਲੈ ਕੇ ਕਿਤੇ ਜਾ ਰਹੇ ਹਨ। ਸੂਚਨਾ ਮਿਲਣ ਦੇ ਬਾਅਦ ਉਹ ਵੀ ਮੌਕੇ ‘ਤੇ ਪਹੁੰਚੇ ਅਤੇ ਘਰਿੰਡਾ ਮੌੜ ਵਿਖੇ ਨਾਕਾਬੰਦੀ ਕਰ ਦਿੱਤੀ। ਇਸੇ ਦੌਰਾਨ ਆਲਟੋ ਕਾਰ (ਪੀਬੀ-02-ਡੀਐਕਸ-9106) ਵਿੱਚ ਆ ਰਹੇ ਦੋ ਨੌਜਵਾਨਾਂ ਨੇ ਪੁਲੀਸ ਨਾਕੇ ਨੂੰ ਦੇਖ ਕੇ ਕਾਰ ਦੀ ਰਫ਼ਤਾਰ ਵਧਾ ਦਿੱਤੀ ਅਤੇ ਨਾਕਾ ਤੋੜ ਕੇ ਪੁਲੀਸ ਮੁਲਾਜ਼ਮਾਂ ਉਪਰ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ। ਦੋਸ਼ੀ ਤਸਕਰ ਕਾਰ ਭਜਾ ਕੇ ਲੈ ਗਏ। ਜਦੋਂ ਉਨ੍ਹਾਂ ਦੀ ਕਾਰ ਗੁਰਦੁਆਰਾ ਸਤਲਾਣੀ ਸਾਹਿਬ ਨੇੜੇ ਪੁੱਜੀ ਤਾਂ ਉਥੇ ਮਿੱਟੀ ਦੇ ਢੇਰ ਲੱਗੇ ਹੋਏ ਸਨ ਅਤੇ ਕਾਰ ਉਸ ਦੇ ਉਪਰ ਜਾ ਵੱਜੀ ਜਿਸ ਕਾਰਨ ਉਸ ਦੀ ਕਾਰ ਪਲਟ ਗਈ। ਪੁਲਸ ਪਾਰਟੀ ਨੇ ਤੁਰੰਤ ਦੋਵਾਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਗ੍ਰਿਫਤਾਰ ਕਰ ਲਿਆ। ਗੱਡੀ ਦੀ ਤਲਾਸ਼ੀ ਲੈਣ ‘ਤੇ ਉਸ ‘ਚੋਂ 2 ਕਿੱਲੋ ਹੈਰੋਇਨ ਅਤੇ 15 ਹਜ਼ਾਰ ਰੁਪਏ ਦੀ ਨਸ਼ੀਲੀ ਦਵਾਈ ਬਰਾਮਦ ਹੋਈ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ। ਦੋਵੇਂ ਠੀਕ-ਠਾਕ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਇਨ੍ਹਾਂ ਤੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ।

Leave a Reply

Your email address will not be published. Required fields are marked *