ਸ਼ੰਭੂ ਬਾਰਡਰ ‘ਤੇ ਫਿਰ ਛੱਡੇ ਗਏ ਹੰਝੂ ਗੈਸ ਦੇ ਗੋਲੇ, ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ

ਹਰਿਆਣਾ ਸਰਹੱਦ ‘ਤੇ ਵੱਡੀ ਗਿਣਤੀ ‘ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਕਾਰਨ ਤਣਾਅ ਜਾਰੀ ਹੈ। ਗੱਲਬਾਤ ਦਾ ਤੀਜਾ ਦੌਰ ਬੇਸਿੱਟਾ ਰਿਹਾ। ਕਿਸਾਨਾਂ ਨੇ ਐਤਵਾਰ ਤੱਕ ਸ਼ੰਭੂ ਬਾਰਡਰ ਤੋਂ ਅੱਗੇ ਨਾ ਵਧਣ ਦਾ ਫੈਸਲਾ ਕੀਤਾ। ਦਿੱਲੀ ਵੱਲ ਨੂੰ ਕੂਚ ਰਹੇ ਕਿਸਾਨਾਂ ਉਪਰ ਪੰਜਾਬ-ਹਰਿਆਣਾ ਸ਼ੰਭੂ ਬਾਰਡਰ ‘ਤੇ ਸੁਰੱਖਿਆ ਬਲਾਂ ਦੇ ਵਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਜਾਣਕਾਰੀ ਮੁਤਾਬਿਕ ਪਹਿਲਾਂ ਕਿਸਾਨਾਂ ਤੇ ਪੁਲਿਸ ਵਿਚਾਲੇ ਬਹਿਸਬਾਜ਼ੀ ਹੋਈ, ਜਿਸ ਤੋਂ ਬਾਅਦ ਪੁਲਿਸ ਤੇ ਕਿਸਾਨ ਗਏ ਅਤੇ ਪੁਲਿਸ ਦੇ ਵਲੋਂ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡ ਦਿੱਤੇ ਗਏ।ਹਰਿਆਣਾ ਸਰਹੱਦ ‘ਤੇ ਵੱਡੀ ਗਿਣਤੀ ‘ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਕਾਰਨ ਤਣਾਅ ਜਾਰੀ ਹੈ। ਗੱਲਬਾਤ ਦਾ ਤੀਜਾ ਦੌਰ ਬੇਸਿੱਟਾ ਰਿਹਾ। ਕਿਸਾਨਾਂ ਨੇ ਐਤਵਾਰ ਤੱਕ ਸ਼ੰਭੂ ਬਾਰਡਰ ਤੋਂ ਅੱਗੇ ਨਾ ਵਧਣ ਦਾ ਫੈਸਲਾ ਕੀਤਾ। ਦਿੱਲੀ ਵੱਲ ਨੂੰ ਕੂਚ ਰਹੇ ਕਿਸਾਨਾਂ ਉਪਰ ਪੰਜਾਬ-ਹਰਿਆਣਾ ਸ਼ੰਭੂ ਬਾਰਡਰ ‘ਤੇ ਸੁਰੱਖਿਆ ਬਲਾਂ ਦੇ ਵਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਜਾਣਕਾਰੀ ਮੁਤਾਬਿਕ ਪਹਿਲਾਂ ਕਿਸਾਨਾਂ ਤੇ ਪੁਲਿਸ ਵਿਚਾਲੇ ਬਹਿਸਬਾਜ਼ੀ ਹੋਈ, ਜਿਸ ਤੋਂ ਬਾਅਦ ਪੁਲਿਸ ਤੇ ਕਿਸਾਨ ਗਏ ਅਤੇ ਪੁਲਿਸ ਦੇ ਵਲੋਂ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡ ਦਿੱਤੇ ਗਏ। ਦੱਸ ਦੇਈੇ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ। ਕਈ ਕਿਸਾਨ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਕਈ ਵਾਰ ਝੜਪ ਹੋਣ ਕਾਰਨ ਸੈਂਕੜੇ ਕਿਸਾਨ ਅਤੇ ਕੁਝ ਪੱਤਰਕਾਰ ਜ਼ਖ਼ਮੀ ਹੋ ਗਏ। ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ’ਤੇ ਵਿਸਥਾਰ ਨਾਲ ਵਿਚਾਰ ਕਰਨ ਲਈ ਹੋਰ ਸਮਾਂ ਮੰਗਿਆ ਹੈ। ਅਸੀਂ ਗੱਲਬਾਤ ਦੀ ਲੋੜ ਨੂੰ ਸਵੀਕਾਰ ਕਰਦੇ ਹੋਏ ਹੋਰ ਵਿਚਾਰ ਵਟਾਂਦਰੇ ਲਈ ਸਮਾਂ ਦਿੱਤਾ।ਕੇਂਦਰੀ ਮੰਤਰੀ ਅਰਜੁਨ ਮੁੰਡਾ ਜੋ ਕਿ ਕਿਸਾਨ ਨਾਲ ਗੱਲਬਾਤ ਕਰ ਰਹੇ ਸਰਕਾਰੀ ਵਫ਼ਦ ਦਾ ਹਿੱਸਾ ਸਨ, ਨੇ ਕਿਹਾ ਕਿ ਉਨ੍ਹਾਂ ਨੂੰ ਐਤਵਾਰ ਨੂੰ ਹੱਲ ਦੀ ਉਮੀਦ ਹੈ। ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਬਹੁਤ ਸਕਾਰਾਤਮਕ ਗੱਲਬਾਤ ਹੋਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਸਾਹਮਣੇ ਲਿਆਉਂਦੇ ਗਏ ਵਿਸ਼ਿਆਂ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਅਸੀਂ ਫੈਸਲਾ ਕੀਤਾ ਹੈ ਕਿ ਅਗਲੀ ਮੀਟਿੰਗ ਐਤਵਾਰ ਨੂੰ ਸ਼ਾਮ 6 ਵਜੇ ਹੋਵੇਗੀ… ਅਸੀਂ ਸਾਰੇ ਇਸ ਦਾ ਸ਼ਾਂਤੀ ਨਾਲ ਹੱਲ ਲੱਭਾਂਗੇ।

Leave a Reply

Your email address will not be published. Required fields are marked *