ਜਲੰਧਰ ਸਥਿਤ ਆਦਮਪੁਰ ਏਅਰਪੋਰਟ ਤੋਂ ਜਲਦ ਹੀ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਹਨ। ਦੱਸ ਦੇਈਏ ਕਿ ਇਸ ਸਬੰਧੀ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਜਲੰਧਰ ਵਾਸੀਆਂ ਦੀ ਸਹੂਲਤ ਲਈ ਇਕ ਲਿਖਤੀ ਪੱਤਰ ਵੀ ਸੌਂਪਿਆ ਸੀ। ਹੁਣ ਸਰਕਾਰ ਨੇ ਇਸ ਬਾਰੇ ਫੈਸਲਾ ਲਿਆ ਹੈ। ਜਲਦ ਹੀ ਉਕਤ ਰੂਟ ‘ਤੇ ਉਡਾਣਾਂ ਸ਼ੁਰੂ ਹੋ ਜਾਣਗੀਆਂ।ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦਸਿਆ ਕਿ ਆਦਮਪੁਰ ਹਵਾਈ ਅੱਡੇ ਤੋਂ ਜਲਦੀ ਹੀ ਉਪਰੋਕਤ ਉਡਾਣਾਂ ਸ਼ੁਰੂ ਹੋਣਗੀਆਂ। ਜਿਸ ਕਾਰਨ ਸ਼ਹਿਰ ਦੇ ਲੋਕਾਂ ਨੂੰ ਦਿੱਲੀ ਜਾ ਕੇ ਫਲਾਈਟ ਨਹੀਂ ਲੈਣੀ ਪਵੇਗੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਸੰਸਦ ਮੈਂਬਰ ਨੂੰ ਲਿਖੇ ਪੱਤਰ ਦੇ ਜਵਾਬ ਵਿਚ ਇਹ ਜਾਣਕਾਰੀ ਸਾਂਝੀ ਕੀਤੀ ਹੈ।