ਨਵੀਂ ਦਿੱਲੀ, 31 ਮਈ – ਕੇਂਦਰ ਨੇ ਸੁਪਰੀਮ ਕੋਰਟ ‘ਚ ਕਿਹਾ ਹੈ ਕਿ CBSE, ICSE ਦੀ 12ਵੀਂ ਕਲਾਸ ਦੀ ਪ੍ਰੀਖਿਆ ਕਰਵਾਉਣ ਜਾਂ ਰੱਦ ਕਰਨ ਬਾਰੇ ਫੈਸਲਾ ਦੋ ਦਿਨਾਂ ‘ਚ ਲਿਆ ਜਾਵੇਗਾ। ਇਸ ਲਈ ਸੁਪਰੀਮ ਕੋਰਟ ਸਾਹਮਣੇ ਆਪਣਾ ਫੈਸਲਾ ਰੱਖਣ ਲਈ ਵੀਰਵਾਰ ਤੱਕ ਦਾ ਸਮਾਂ ਮੰਗਿਆ ਹੈ।ਕੇਂਦਰ ਦੇ ਜਵਾਬ ਤੋਂ ਬਾਅਦ ਸੁਪਰੀਮ ਕੋਰਟ ‘ਚ ਸੁਣਵਾਈ ਵੀਰਵਾਰ ਤੱਕ ਟਲ ਗਈ ਹੈ।