ਨਵੀਂ ਦਿੱਲੀ, 31 ਮਈ – Twitter ਖਿਲਾਫ ਗਲਤ ਜਾਣਕਾਰੀ ਮੁਹੱਈਆ ਕਰਵਾਉਣ ਅਤੇ POCSO ਐਕਟ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸ ਨੂੰ ਲੈ ਕੇ ਐੱਫ.ਆਈ.ਆਰ ਦਰਜ ਕਰ ਲਈ ਗਈ ਹੈ। ਕੇਂਦਰ ਨੂੰ ਲਿਖੇ ਪੱਤਰ ਵਿਚ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਰਾਸ਼ਟਰੀ ਚੇਅਰਮੈਨ ਨੇ ਕਿਹਾ ਕਿ ਇਹ ਪਲੇਟਫਾਰਮ ਜਦ ਤੱਕ ਬੱਚਿਆ ਲਈ ਸੁਰੱਖਿਅਤ ਨਹੀਂ ਹੋ ਜਾਂਦਾ ਤਦ ਤੱਕ ਬੱਚਿਆ ਨੂੰ Twitter ਦਾ ਇਸਤੇਮਾਲ ਨਹੀਂ ਕਰਨ ਦਿੱਤਾ ਜਾਣਾ ਚਾਹੀਦਾ।