ਹੁਸ਼ਿਆਰਪੁਰ ‘ਚ 8 ਸਾਲਾ ਬੱਚੇ ਦੀ ਮੌਤ, ਖੇਡਦੇ ਸਮੇਂ ਲੱਗੀ ਗੰਭੀਰ ਸੱਟ

ਹੁਸ਼ਿਆਰਪੁਰ ‘ਚ 8 ਸਾਲ ਦੇ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਖੇਡਦੇ ਸਮੇਂ ਬੱਚੇ ਨੂੰ ਗੰਭੀਰ ਸੱਟ ਲੱਗੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ‘ਚ ਭਰਤੀ ਕਰਵਾਇਆ। ਜਿਥੇ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਸ਼ਾਲ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਰਜਨੀਸ਼ ਕੁਮਾਰ ਨੇ ਦੱਸਿਆ ਕਿ 8 ਸਾਲ ਦੇ ਬੱਚੇ ਵਿਸ਼ਾਲ ਦੇ ਗੰਭੀਰ ਸੱਟਾਂ ਲੱਗੀਆਂ ਹਨ। ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਅੱਜ ਦੁਪਹਿਰ 12 ਵਜੇ ਸੈਂਕੜੇ ਹੰਝੂ ਭਰੀਆਂ ਅੱਖਾਂ ਨੇ ਬੱਚੇ ਨੂੰ ਅੰਤਿਮ ਵਿਦਾਇਗੀ ਦਿੱਤੀ। ਰਜਨੀਸ਼ ਬੱਸ ਸਟੈਂਡ ਨੇੜੇ ਫਾਸਟ ਫੂਡ ਦਾ ਕੰਮ ਕਰਦਾ ਹੈ।

Leave a Reply

Your email address will not be published. Required fields are marked *