ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੋਭਾ ਯਾਤਰਾ ਵਾਲੇ ਦਿਨ 23 ਫਰਵਰੀ ਨੂੰ ਛੁੱਟੀ ਦਾ ਐਲਾਨ, ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ

ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਯਤਨ ਸਦਕਾ ਗੁਰੂ ਰਵਿਦਾਸ ਜੀ ਦੇ 647 ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਚ 23 ਫਰਵਰੀ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜਲੰਧਰ ਸ਼ਹਿਰ ਦੇ ਸਰਕਾਰੀ ਤੇ ਗੈਰ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਸੰਸਦ ਮੈਂਬਰ ਵੱਲੋਂ ਅੱਜ ਇਸ ਸਬੰਧੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨਾਲ ਮੁਲਾਕਾਤ ਕਰਕੇ ਸ਼ੋਭਾ ਯਾਤਰਾ ਵਿੱਚ ਲੋਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਤੇ ਲੋਕ ਭਾਵਨਾਵਾਂ ਦੇ ਮੱਦੇਨਜ਼ਰ ਜਲੰਧਰ ਸ਼ਹਿਰ ਵਿੱਚ ਪੂਰੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਸੰਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈ ਸਕੇ। ਸੰਸਦ ਮੈਂਬਰ ਰਿੰਕੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ੋਭਾ ਯਾਤਰਾ ਦੌਰਾਨ ਸੰਗਤ ਦੀ ਸਹੂਲਤ, ਆਵਾਜਾਈ ਦੇ ਪੁਖ਼ਤਾ ਪ੍ਰਬੰਧਾਂ , ਸੁਰੱਖਿਆ ਵਿਵਸਥਾ, ਸ਼ਹਿਰ ਦੀ ਸਾਫ ਸਫਾਈ ਯਕੀਨੀ ਬਣਾਉਣ ਬਾਰੇ ਵੀ ਕਿਹਾ ਗਿਆ ਹੈ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ।

Leave a Reply

Your email address will not be published. Required fields are marked *