ਚੰਡੀਗੜ੍ਹ ਵਿਚ ਆਪ ਦਾ ਮੇਅਰ ਬਣ ਗਿਆ ਹੈ। ਅਦਾਲਤ ਨੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਹੈ। ਦਰਅਸਲ ਅੱਜ ਇਸ ਮਾਮਲੇ ਵਿਚ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਝਾੜ ਲਗਾਈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਭਾਜਪਾ ਅਤੇ ‘ਆਪ’ ਵਿਚਾਲੇ ਵਿਵਾਦ ਵਿਚ ਅੱਠ “ਅਵੈਧ” ਵੋਟਾਂ ਦੀ ਜਾਂਚ ਕੀਤੀ। ਅਦਾਲਤ ਨੇ ਕਿਹਾ ਕਿ ਇਨ੍ਹਾਂ ਵੋਟਾਂ ਦੀ ਮੁੜ ਗਿਣਤੀ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਜਾਇਜ਼ ਮੰਨਿਆ ਜਾਵੇਗਾ। ਇਸ ਦੇ ਆਧਾਰ ‘ਤੇ ਨਤੀਜੇ ਐਲਾਨੇ ਜਾਣਗੇ। ਜਿਸ ਤੋਂ ਬਾਅਦ ਅਦਾਲਤ ਨੇ ਅੱਜ ਸਾਰੇ ਬੈਲਟ ਪੇਪਰਾਂ ਦੀ ਜਾਂਚ ਕੀਤੀ ਤੇ ਆਪ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਹੈ। ”ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ‘ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ। CJI ਨੇ ਪ੍ਰੀਜ਼ਾਇਡਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ ‘ਆਪ’ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ। ਭਾਜਪਾ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ ਹੈ।”