ਪੰਜਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਵਰਨ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੋਵੇਂ ਕਿਸਾਨ ਆਗੂਆਂ ਵੱਲੋਂ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਕੂਚ ਵੇਲੇ ਡੱਲੇਵਾਲ ਤੇ ਪੰਧੇਰ ਕਿਸਾਨਾਂ ਤੇ ਨੌਜਵਾਨਾਂ ਦੀ ਅਗਵਾਈ ਕਰਨਗੇ। ਕਿਸਾਨ ਲਗਾਤਾਰ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਅੱਜ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਮੰਗਾਂ ਨੂੰ ਲੈ ਕੇ ਕੇਂਦਰ ਤੇ ਸਰਕਾਰ ਵਿਚਾਲੇ ਰੇੜਕਾ ਬਰਕਾਰ ਹੈ। ਕੇਂਦਰ ਵੱਲੋਂ ਕਿਸਾਨਾਂ ਨੂੰ ਫਿਰ ਤੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। MSP ਤੇ ਕਰਜ਼ਾ ਮੁਆਫੀ ਦੋ ਅਹਿਮ ਮੁੱਦੇ ਹਨ, ਜਿਨ੍ਹਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਵੱਲ ਕੂਚ ਕਰਨਗੇ। ਹਰਿਆਣਾ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਵੱਲੋਂ ਬਾਰਡਰ ‘ਤੇ ਪੋਕਲੇਕ ਤੇ ਜੇਸੀਬੀ ਵਰਗੀਆਂ ਮਸ਼ੀਨਾਂ ਲਿਜਾਈਆਂ ਜਾ ਰਹੀਆਂ ਹਨ ਤੇ ਦੂਜੇ ਪਾਸੇ ਹਰਿਆਣਾ ਪੁਲਿਸ ਉਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਦਾਗ ਰਹੀ ਹੈ। ਗੱਲਬਾਤ ਦੇ ਸੱਦੇ ਵਿਚਕਾਰ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਦਾ ਐਲਾਨ ਕਰ ਦਿੱਤਾ ਗਿਆ ਹੈ।