ਚੰਡੀਗੜ੍ਹ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਬਜਟ ਸੈਸ਼ਨ ਬਾਰੇ ਫ਼ੈਸਲਾ ਲੈ ਲਿਆ ਗਿਆ ਹੈ। ਇਹ ਬਜਟ ਸੈਸ਼ਨ 1 ਮਾਰਚ ਤੋਂ 15 ਮਾਰਚ ਤੱਕ ਚੱਲੇਗਾ, ਜਿਸ ਵਿਚ ਰਾਜਪਾਲ 1 ਮਾਰਚ ਨੂੰ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ। 4 ਮਾਰਚ ਨੂੰ ਉਨ੍ਹਾਂ ਦੇ ਸੰਬੋਧਨ ‘ਤੇ ਬਹਿਸ ਹੋਵੇਗੀ। ਜਦੋਂ ਕਿ ਬਾਕੀ ਦਿਨਾਂ ਵਿਚ ਜ਼ਰੂਰੀ ਕੰਮ ਪੂਰੇ ਹੋਣਗੇ। ਇਹ ਜਾਣਕਾਰੀ ਖ਼ੁਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਹਰਪਾਲ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ, ਇਹ ਪੂਰਾ ਬਜਟ ਹੋਵੇਗਾ। ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਵਿਚ ਹੋਰ ਵੀ ਕਈ ਫ਼ੈਸਲੇ ਲਏ ਗਏ ਹਨ। ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਵੱਲੋਂ ਕਿਸਾਨ ਅੰਦੋਲਨ ਦੌਰਾਨ ਜ਼ਖਮੀ ਹੋਏ ਕਿਸਾਨਾਂ ਦੀ ਮਦਦ ਲਈ ਕੈਂਪ ਲਗਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਹਰਪਾਲ ਚੀਮਾ ਨੇ ਦੱਸਿਆ ਕਿ ਚਮਕੌਰ ਸਾਹਿਬ ਤੋਂ ਡਾ: ਚਰਨਜੀਤ ਸਿੰਘ, ਡਾ: ਬਲਬੀਰ ਸਿੰਘ, ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਸਾਰੇ ਉੱਥੇ ਕੈਂਪ ਲਗਾਉਣਗੇ। ਉਹ ਜ਼ਖਮੀ ਕਿਸਾਨਾਂ ਦਾ ਇਲਾਜ ਵੀ ਕਰਨਗੇ ਅਤੇ ਲੋੜ ਪੈਣ ‘ਤੇ ਉਨ੍ਹਾਂ ਨੂੰ ਵੱਡੇ ਹਸਪਤਾਲਾਂ ਵਿਚ ਰੈਫਰ ਕਰਨਗੇ। – ਸੁਲਤਾਨਪੁਰ ਲੋਧੀ ਦੀ ਘਟਨਾ ਵਿਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ। ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।- ਐਮਐਸਐਮਈ ਵਿੰਗ ਦੀ ਸਥਾਪਨਾ ਪੰਜਾਬ ਵਿਚ ਉਦਯੋਗ ਨੂੰ ਉਤਸ਼ਾਹਿਤ ਕਰਨ ਅਤੇ ਐਮਐਸਐਮਈ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ ਕੀਤੀ ਜਾ ਰਹੀ ਹੈ। ਇਹ ਵਿੰਗ MSMEs ਦੀਆਂ ਸਮੱਸਿਆਵਾਂ ਨੂੰ ਦੇਖੇਗਾ। – ਅਧਿਆਪਕਾਂ ਦੀ ਨੀਤੀ ਵਿਚ ਬਦਲਾਅ ਕੀਤਾ ਗਿਆ ਹੈ। ਨਵੀਂ ਤਬਾਦਲਾ ਨੀਤੀ ਵਿਚ ਕੁਝ ਹੋਰ ਸਹੂਲਤਾਂ ਨੂੰ ਜੋੜਿਆ ਗਿਆ ਹੈ। – ਜੰਗੀ ਵਿਧਵਾਵਾਂ ਦੀ ਪੈਨਸ਼ਨ 10 ਹਜ਼ਾਰ ਤੋਂ ਵਧਾ ਕੇ 20 ਹਜ਼ਾਰ ਰੁਪਏ ਕੀਤੀ।