ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਪੀਰੂ ਬੰਦਾ ਇਲਾਕੇ ਵਿੱਚ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਪੀਰੂ ਬੰਦਾ ਦੇ ਰਹਿਣ ਵਾਲੇ ਇਲਾਕਾ ਨਿਵਾਸੀ ਜਦੋਂ ਪਲਾਟ ਵਿੱਚ ਕੂੜਾ ਸੁੱਟਣ ਗਏ ਤਾਂ ਦੇਖਿਆ ਕਿ ਪਲਾਟ ਵਿੱਚ ਇੱਕ ਨੌਜਵਾਨ ਦੀ ਸੜੀ ਹੋਈ ਲਾਸ਼ ਪਈ ਹੈ ਜਿਸ ਤੋਂ ਬਾਅਦ ਇਲਾਕਾ ਨਿਵਾਸੀਆਂ ਵੱਲੋਂ ਇਸ ਦੀ ਸੂਚਨਾ ਥਾਣਾ ਸਲੇਮ ਟਾਬਰੀ ਪੁਲਿਸ ਨੂੰ ਦਿੱਤੀ। ਕੁਝ ਮਿੰਟਾਂ ‘ਚ ਮੌਕੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਖਬਰ ਲਿਖਦਿਆਂ ਤੱਕ ਪੁਲਿਸ ਮੌਕੇ ‘ਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।