ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਸਰਕਾਰ ਵੱਲੋਂ ਇੱਕ ਹੋਰ ਵੱਡਾ ਫੈਸਲਾ ਗਿਆ ਹੈ। ਇੰਟਰਨੈੱਟ ‘ਤੇ ਲਗਾਈ ਗਈ ਪਾਬੰਧੀ ਵਧਾ ਦਿੱਤੀ ਗਈ ਹੈ। ਹਰਿਆਣਾ ਦੇ 7 ਜਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਹਨ। ਹੁਣ ਇਹ ਪਾਬੰਦੀ 24 ਫਰਵਰੀ ਰਾਤ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੈਂਥਲ, ਜੀਂਦ, ਕੁਰੂਕਸ਼ੇਤਰ ‘ਚ ਇੰਟਰਨੈੱਟ ਬੰਦ ਹੈ। ਇਸ ਤੋਂ ਇਲਾਵਾ ਹਿਸਾਰ, ਫ਼ਤਿਹਾਬਾਦ ਤੇ ਸਿਰਸਾ ‘ਚ ਵੀ ਇੰਟਰਨੈੱਟ ਬੰਦ ਹੈ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦਾ ਅੱਜ 12ਵੀਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਸ਼ੁਭਕਰਨ ਦੀ ਮੌਤ ਕਾਰਨ ਦਿੱਲੀ ਕੂਚ ਦੇ ਫੈਸਲੇ ਨੂੰ ਹਾਲ ਦੀ ਘੜੀ ਟਾਲ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਅੱਜ ਸ਼ੰਭੂ ਤੇ ਖਨੌਰੀ ਬਾਰਡਰ ਉਤੇ ਕੈਂਡਲ ਮਾਰਚ ਕੀਤਾ ਜਾਵੇਗਾ।