ਮੋਗਾ ਦੇ ਜਲੰਧਰ ਰੋਡ ‘ਤੇ ਪ੍ਰੀ-ਵੈਡਿੰਗ ਸ਼ੂਟਿੰਗ ਵਾਲੀ ਥਾਂ ‘ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਦੋਸ਼ ਹੈ ਕਿ ਭਾਰੀ ਭੰਨਤੋੜ ਕੀਤੀ ਗਈ। ਲੜਾਈ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਤਨੀ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਮੋਗਾ ਦੇ ਜਲੰਧਰ ਰੋਡ ‘ਤੇ ਸਥਿਤ ਪ੍ਰੀ-ਵੈਡਿੰਗ ਸ਼ੂਟਿੰਗ ਸਥਾਨ ਦੀ ਬਿਜ਼ਨੈੱਸ ਪਾਰਟਨਰ ਰਮਨਦੀਪ ਕੌਰ ਨੇ ਦੱਸਿਆ ਕਿ ਸਾਡਾ ਕਾਰੋਬਾਰ ਪ੍ਰੀ-ਵੈਡਿੰਗ ਸ਼ੂਟਿੰਗ ਹੈ। ਸਾਡੇ ਸਾਥੀ ਹਰਵਿੰਦਰ ਦਾ ਉਸ ਗਾਹਕ ਨਾਲ ਝਗੜਾ ਹੋ ਗਿਆ ਜੋ ਪੈਸਿਆਂ ਦੇ ਲੈਣ-ਦੇਣ ਕਾਰਨ ਵਿਆਹ ਤੋਂ ਪਹਿਲਾਂ ਸਾਡੇ ਕੋਲ ਆਇਆ ਸੀ। ਜਿਸ ਤੋਂ ਬਾਅਦ ਗਾਹਕ ਉਥੋਂ ਚਲੇ ਗਏ। ਇਲਜ਼ਾਮ ਹੈ ਕਿ ਅਗਲੇ ਦਿਨ ਗ੍ਰਾਹਕ ਆਪਣੇ 15 ਤੋਂ 20 ਦੋਸਤਾਂ ਨਾਲ ਪ੍ਰੀ-ਵੈਡਿੰਗ ਸ਼ੂਟਿੰਗ ਸੈੱਟ ‘ਤੇ ਆਇਆ ਅਤੇ ਉਥੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਹਰਵਿੰਦਰ ਸਿੰਘ ਨੂੰ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਮੈਡੀਕਲ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਵਿੰਦਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।