ਮਾਰਚ ਮਹੀਨੇ ਦੀ ਸ਼ੁਰੂਆਤ ਵਿਚ ਹੀ ਲੋਕਾਂ ਨੂੰ ਝਟਕਾ ਲੱਗਿਆ ਹੈ। ਹਰ ਮਹੀਨੇ ਦੀ ਸ਼ੁਰੂਆਤ ਵਿਚ ਤੇਲ ਕੰਪਨੀਆਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਸੋਧ ਕਰਦੀਆਂ ਹਨ। ਅੱਜ ਵੀ ਇਨ੍ਹਾਂ ਦੀਆਂ ਕੀਮਤਾਂ ਸਾਰੇ ਸ਼ਹਿਰਾਂ ਵਿਚ ਕੀਮਤਾਂ ਅਪਡੇਟ ਕੀਤੀਆਂ ਗਈਆਂ ਹਨ। ਤੇਲ ਕੰਪਨੀਆਂ ਨੇ ਇਕ ਵਾਰ ਫਿਰ ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਇਸ ਵਾਰ ਕਮਰਸ਼ੀਅਲ ਸਿਲੰਡਰ ‘ਚ 25.50 ਰੁਪਏ ਦਾ ਵਾਧਾ ਹੋਇਆ ਹੈ। ਹਾਲਾਂਕਿ ਘਰੇਲੂ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹੁਣ ਰਾਜਧਾਨੀ ਦਿੱਲੀ ‘ਚ 19 ਕਿਲੋ ਦਾ ਗੈਸ ਸਿਲੰਡਰ 1,769.50 ਰੁਪਏ ‘ਚ ਮਿਲੇਗਾ। ਕੋਲਕਾਤਾ ‘ਚ ਵਪਾਰਕ ਸਿਲੰਡਰ ਦੀ ਕੀਮਤ 24 ਰੁਪਏ ਵਧ ਗਈ ਹੈ, ਜਦਕਿ ਚੇਨਈ ‘ਚ 23.50 ਰੁਪਏ ਵਧ ਗਈ ਹੈ। ਅੱਜ ਤੋਂ ਦੇਸ਼ ਦੇ ਸਾਰੇ ਸ਼ਹਿਰਾਂ ਵਿਚ ਐਲਪੀਜੀ ਦੀਆਂ ਨਵੀਆਂ ਦਰਾਂ ਲਾਗੂ ਹੋ ਗਈਆਂ ਹਨ। ਤੇਲ ਕੰਪਨੀਆਂ ਨੇ ਸਿਰਫ਼ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ‘ਚ ਬਦਲਾਅ ਕੀਤਾ ਹੈ ਜਦਕਿ ਘਰੇਲੂ ਸਿਲੰਡਰਾਂ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਘਰੇਲੂ ਸਿਲੰਡਰ ਦੀਆਂ ਕੀਮਤਾਂ ਪਿਛਲੀ ਵਾਰ ਅਗਸਤ ਵਿੱਚ ਬਦਲੀਆਂ ਗਈਆਂ ਸਨ। ਰਾਜਧਾਨੀ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ 1795 ਰੁਪਏ ਹੋ ਗਈ ਹੈ। ਫਰਵਰੀ ‘ਚ ਇਨ੍ਹਾਂ ਦੀ ਕੀਮਤ 1769.50 ਰੁਪਏ ਸੀ। ਕੋਲਕਾਤਾ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1911 ਰੁਪਏ ਹੈ। ਪਿਛਲੇ ਮਹੀਨੇ ਇਨ੍ਹਾਂ ਦੀ ਕੀਮਤ 1,887 ਰੁਪਏ ਸੀ। ਮੁੰਬਈ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1,749 ਰੁਪਏ ਹੋ ਗਈ ਹੈ। ਚੇਨਈ ਵਿਚ ਵਪਾਰਕ ਸਿਲੰਡਰ ਦੀ ਕੀਮਤ 1,960.50 ਰੁਪਏ ਹੈ।