ਤਰਨਤਾਰਨ ਦੇ ਕਸਬਾ ਫਤਿਹਾਬਾਦ ‘ਚ ਰੇਲਵੇ ਫਾਟਕ ‘ਤੇ ਕਾਰ ਸਵਾਰ ਗੁਰਪ੍ਰੀਤ ਸਿੰਘ ਗੋਪੀ ਵਾਸੀ ਚੋਹਲਾ ਸਾਹਿਬ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁਲਜ਼ਮ ਕਾਰ ‘ਚ ਉਸਦਾ ਪਿੱਛਾ ਕਰ ਰਹੇ ਸਨ ਜਿਨ੍ਹਾਂ ਨੂੰ ਫੜਨ ਲਈ ਪੁਲਿਸ ਨੇ ਨਾਕੇਬੰਦੀ ਕੀਤੀ ਸੀ ਪਰ ਕਾਤਲ ਭੱਜਣ ਵਿਚ ਕਾਮਯਾਬ ਹੋ ਗਏ। ਮ੍ਰਿਤਕ ਨੌਜਵਾਨ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰ ਦਾ ਨਜ਼ਦੀਕੀ ਦੱਸਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਸ਼ੁੱਕਰਵਾਰ ਸਵੇਰੇ ਆਪਣੀ ਕਾਰ ‘ਚ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਸੀ। ਜਦੋਂ ਉਸ ਦੀ ਫਤਿਹਾਬਾਦ ਫਾਟਕ ਨੇੜੇ ਪੁੱਜੀ ਤਾਂ ਪਿੱਛਾ ਕਰ ਰਹੇ ਹਮਲਾਵਰਾਂ ਨੇ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਰੇਲਵੇ ਫਾਟਕ ਬੰਦ ਹੋਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।