ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਛੇ ਮੈਂਬਰ ਗ੍ਰਿਫਤਾਰ

ਲੁਧਿਆਣਾ ਪੁਲਿਸ ਨੂੰ ਇਕ ਵੱਡੀ ਸਫਲਤਾ ਹਾਸਲ ਹੋਈ ਹੈ। ਜਿਸ ਵਿਚ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੈਸ ਕਾਨਫਰੰਸ ਕਰ ਜੁਇੰਟ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਤੇਜਾ ਨੇ ਦਸਿਆ ਕਿ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਕੋਲੋਂ ਦੋ ਮੋਟਰਸਾਈਕਲ ਅਤੇ ਲੁੱਟੇ ਗਏ 20 ਮੋਬਾਈਲ ਅਤੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਉਹਨਾਂ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਵਿਚ ਕਈ ਵਾਰਦਾਤਾਂ ਨੂੰ ਅੰਜਾਮ ਦਿਤਾ ਗਿਆ ਸੀ। ਗ੍ਰਿਫਤਾਰ ਕੀਤੇ ਆਰੋਪੀਆਂ ਦੇਖ ਫੜੇ ਜਾਣ ਨਾਲ ਇਕ ਦਰਜਨ ਤੋਂ ਵੱਧ ਵਾਰਦਾਤਾਂ ਹੱਲ ਹੋਈਆਂ ਹਨ ਅਤੇ ਰਿਮਾਂਡ ਦੇ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *