ਨਵੀਂ ਦਿੱਲੀ, 1 ਜੂਨ – ਫਿਰੋਜ਼ਪੁਰ ਤੋਂ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਦਾ ਮੰਨਣਾ ਹੈ ਕਿ ਪੰਜਾਬ ਕਾਂਗਰਸ ਵਿਚ ਗੁੱਟਬਾਜ਼ੀ ਚੱਲ ਰਹੀ ਹੈ ਇਸ ਸਮੇਂ ਪਾਰਟੀ ‘ਚ ਜੋ ਵੀ ਹੋ ਰਿਹਾ ਹੈ ਉਹ ਠੀਕ ਨਹੀਂ ਹੈ। ਦਿੱਲੀ ਵਿਖੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹਾਈਕਮਾਂਡ ਵੱਲੋਂ ਬਣਾਈ ਕਮੇਟੀ ਨਾਲ ਮੀਟਿੰਗ ਵਿਚ ਕਾਂਗਰਸੀ ਵਿਧਾਇਕ ਆਪਣਾ ਪੱਖ ਰੱਖਣ ਲਈ ਪਹੁੰਚੇ ਹਨ ਤੇ ਸਤਿਕਾਰ ਕੌਰ ਵੀ ਦਿੱਲੀ ਪਹੁੰਚੇ ਹਨ।