ਇਤਿਹਾਸਕ ਕਸਬਾ ਕਲਾਨੌਰ ਵਿਖੇ ਉਸ ਵੇਲੇ ਖ਼ੂਨ ਸਫੈਦ ਹੋ ਗਿਆ ਜਦੋਂ ਪਿਉ ਵੱਲੋਂ ਆਪਣੇ ਮਾਸੂਮ ਪੁੱਤਰ ਤੇ ਧੀ ਦਾ ਕਤਲ ਕਰ ਦਿੱਤਾ ਗਿਆ। ਘਟਨਾ ਦੀ ਖਬਰ ਸੁਣਦਿਆਂ ਹੀ ਡੀਐਸਪੀ ਗੁਰਵਿੰਦਰ ਸਿੰਘ, ਪੁਲਿਸ ਥਾਣਾ ਕਲਾਨੌਰ ਦੇ ਐਸਐਚਓ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪੁੱਜੇ। ਜਾਣਕਾਰੀ ਅਨੁਸਾਰ ਕਸਬਾ ਕਲਾਨੌਰ ਦੇ ਪ੍ਰਾਚੀਨ ਸ਼ਿਵ ਮੰਦਿਰ ਨਾਲ ਲੱਗਦੀ ਗਲ਼ੀ ‘ਚ ਇਕ ਪਿਤਾ ਵੱਲੋਂ ਆਪਣੇ ਪੁੱਤਰ ਹਰਪ੍ਰੀਤ ਸਿੰਘ (5) ਤੇ ਪੁੱਤਰੀ ਜਸਪ੍ਰੀਤ (7) ਨੂੰ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਹਰਪਾਲ ਸਿੰਘ ਨਾਂ ਦਾ ਵਿਅਕਤੀ ਧੀ-ਪੁੱਤਰ ਦਾ ਕਤਲ ਕਰ ਕੇ ਫਰਾਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।