ਚੰਡੀਗੜ੍ਹ ਵਿੱਚ ਅੱਜ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਹੋ ਰਹੀ ਹੈ। ਨਗਰ ਨਿਗਮ ਚੋਣਾਂ ਵਿਚ ਭਾਜਪਾ ਦਾ ਸੀਨੀਅਰ ਡਿਪਟੀ ਮੇਅਰ ਚੁਣ ਲਿਆ ਗਿਆ ਹੈ। ਸੀਨੀਅਰ ਡਿਪਟੀ ਮੇਅਰ ਦੇ ਤੌਰ ਤੇ ਕੁਲਦੀਪ ਸੰਧੂ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 19 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ‘ਆਪ’ ਤੇ ਕਾਂਗਰਸ ਦੇ ਗਠਬੰਧਨ ਨੂੰ ਮਹਿਜ਼ 16 ਵੋਟਾਂ ਹੀ ਹਾਸਲ ਹੋਈਆਂ। ਇਸ ਚੋਣ ਵਿਚ 1 ਵੋਟ ਨੂੰ ਅਵੈਧ ਕਰਾਰ ਦੇ ਦਿੱਤਾ ਗਿਆ। ਸੈਕਟਰ-17 ਵਿੱਚ ਸਥਿਤ ਨਗਰ ਨਿਗਮ ਦੀ ਬਿਲਡਿੰਗ ਵਿੱਚ ਸਵੇਰੇ 10 ਵਜੇ ਵੋਟਾਂ ਪਈਆਂ। ਇਸ ਚੋਣ ਲਈ ਮੇਅਰ ਕੁਲਦੀਪ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਹੈ। ਉਨ੍ਹਾਂ ਦੀ ਦੇਖ ਰੇਖ ਹੇਠ ਇਹ ਚੋਣਾਂ ਹੋਈਆਂ। ਚੋਣਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਸਖ਼ਤ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।