ਬਾਲ ਘਰਾਂ ਦੇ ਬੱਚਿਆਂ ਲਈ ਸ਼ੁਰੂ ਕੀਤੇ ਜਾਣਗੇ ਕੰਪਿਊਟਰ ਕੋਰਸ

ਪੰਜਾਬ ਸਰਕਾਰ ਵਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਜੁਵਲਾਇਨ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦਸਿਆ ਕਿ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਛੋਟੇ ਬੱਚਿਆਂ ਲਈ ਕੰਪਿਊਟਰ ਲੈਬਜ਼ ਵੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਇਨ੍ਹਾਂ ਬਾਲ ਘਰਾਂ ਵਿਚ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਂਦੀਆ ਹਨ।

Leave a Reply

Your email address will not be published. Required fields are marked *