ਸੁਖਦੇਵ ਸਿੰਘ ਢੀਂਡਸਾ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨਗੇ। ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਅਤੇ ਸ਼੍ਰੋਮਣੀ ਅਕਾਲੀ ਦਲ ਅੱਜ ਰਲੇਵੇਂ ਕਰਨ ਜਾ ਰਹੇ ਹਨ। ਸੁਖਦੇਵ ਸਿੰਘ ਢੀਂਡਸਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ, ਜੋ ਅੱਜ ਸ਼ਾਮ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚ ਉਹ ਦੋਵੇਂ ਪਾਰਟੀਆਂ ਦੇ ਰਲੇਵੇਂ ਦਾ ਜਨਤਕ ਐਲਾਨ ਕਰਨਗੇ।ਮਿਲੀ ਜਾਣਕਾਰੀ ਅਨੁਸਾਰ ਢੀਂਡਸਾ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਪਾਰਟੀ ਦੀ ਜ਼ਿਲ੍ਹਾ ਇਕਾਈ ਦੇ ਆਗੂਆਂ ਤੋਂ ਪ੍ਰਵਾਨਗੀ ਮਿਲ ਗਈ ਹੈ। ਜਦੋਂਕਿ ਰਲੇਵੇਂ ਬਾਰੇ ਸਲਾਹ ਦੇਣ ਲਈ ਉਨ੍ਹਾਂ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਅਜੇ ਤੱਕ ਆਪਣੀ ਰਿਪੋਰਟ ਪੇਸ਼ ਨਹੀਂ ਕੀਤੀ ਹੈ। ਦੋਵਾਂ ਪਾਰਟੀਆਂ ਵਿਚਾਲੇ ਪਹਿਲਾਂ ਵੀ ਗੱਲਬਾਤ ਹੋਈ ਸੀ, ਪਰ ਉਹ ਅਕਾਲੀ ਦਲ ਅਤੇ ਭਾਜਪਾ ਨਾਲ ਮੁੜ ਗਠਜੋੜ ਦੀ ਸੰਭਾਵਨਾ ਦਾ ਹਿੱਸਾ ਸੀ।