ਚੰਡੀਗੜ੍ਹ ਦੇ ਸਾਂਸਦ ਕਿਰਨ ਖੇਰ ਨਾਲ ਹੋਈ 8 ਕਰੋੜ ਦੀ ਧੋਖਾਧੜੀ

ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਤੋਂ 8 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ ਵਿੱਚ ਹੁੁਣ ਸਮਝੌਤਾ ਹੋ ਗਿਆ ਹੈ। ਕਾਰੋਬਾਰੀ ਚੈਤੰਨਿਆ ਅਗਰਵਾਲ ਨੇ ਸੰਸਦ ਮੈਂਬਰ ਕਿਰਨ ਖੇਰ ਨੂੰ 6 ਕਰੋੜ ਰੁਪਏ ਦੀ ਬਾਕੀ ਰਕਮ ਵਾਪਸ ਕਰ ਦਿੱਤੀ ਹੈ। ਕਾਰੋਬਾਰੀ ਦੇ ਵਕੀਲ ਸ਼ਿਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਪਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਵੀ ਮਿਲ ਚੁੱਕੀ ਹੈ। ਹੁਣ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ। ਇਹ ਸਾਰੀ ਰਕਮ ਚੈਕ ਰਾਹੀਂ ਵਾਪਸ ਕਰ ਦਿੱਤੀ ਗਈ ਹੈ। ਇਸ ਸਬੰਧੀ ਉਸ ਵਿਰੁੱਧ ਦਰਜ ਕੇਸ ਨੂੰ ਖਾਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਨੀਮਾਜਰਾ ਨਿਵਾਸੀ ਵਪਾਰੀ ਚੈਤੰਨਿਆ ਅਗਰਵਾਲ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਉਨ੍ਹਾਂ ਨੂੰ ਆਪਣੇ ਘਰ ਬੁਲਾਇਆ ਸੀ।ਉਥੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਡਰਾਇਆ ਧਮਕਿਆ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ 7 ਦਿਨਾਂ ਲਈ ਪੁਲਿਸ ਸੁਰੱਖਿਆ ਮੁਹੱਈਆਂ ਕਰ ਦਿੱਤੀ ਸੀ। ਇਸ ਫੈਸਲੇ ਦੇ ਅਗਲੇ ਹੀ ਦਿਨ ਸੰਸਦ ਮੈਂਬਰ ਕਿਰਨ ਖੇਰ ਨੇ ਕਾਰੋਬਾਰੀ ਵਿਰੁੱਧ 8 ਕਰੋੜ ਰੁਪਏ ਦੀ ਧੋਖਾਧੜੀ ਦੀ ਸ਼ਿਕਾਇਤ ਚੰਡੀਗੜ੍ਹ ਪੁਲਿਸ ਨੂੰ ਦਿੱਤੀ ਸੀ। ਇਸ ਤੋਂ ਬਾਅਦ ਕਾਰੋਬਾਰੀ ਘਰ ਗਾਇਬ ਹੋ ਗਿਆ ਸੀ। ਚੈਤੰਨਿਆ ਅਗਰਵਾਲ ਦੇ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਇਸ ਵਿੱਚ ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਸੀ ਕਿ ਅਗਸਤ 2023 ਵਿੱਚ ਚੈਤੰਨਿਆ ਨੇ ਉਨ੍ਹਾਂ ਨੂੰ ਵੱਖ-ਵੱਖ ਯੋਜਨਾਵਾਂ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਸੀ। 3 ਅਗਸਤ, 2023 ਨੂੰ, ਸੰਸਦ ਨੇ ਐੱਚਡੀਐੱਫਸੀ ਬੈਂਕ ਤੋਂ 8 ਕਰੋੜ ਦੀ ਆਰਟੀਜੀਐੱਸ ਚੇਤਨ ਅਗਰਵਾਲ ਨੇ ਪੰਚਕੂਲਾ ਸੈਕਟਰ 11 ਸਥਿਤ ਆਈਸੀਆਈਸੀਆਈ ਸ਼ਾਖਾ ਟ੍ਰਾਂਸਫ਼ਰ ਕੀਤੇ ਸਨ। ਕਿਰਨ ਖੇਰ ਦੇ ਅਨੁਸਰ ਚੈਤੰਨਿਆ ਨੇ ਇਕ ਮਹੀਨੇ ਦੇ ਅੰਦਰ 18 ਫੀਸਦੀ ਵਿਆਜ ਸਮੇਤ ਪੈਸੇ ਵਾਪਸ ਕਰਨ ਦਾ ਵਾਅਦਾ ਕੀਤਾ ਸੀ ਪਰ ਉਸ ਨੇ ਸਿਰਫ 2 ਕਰੋੜ ਰੁਪਏ ਹੀ ਵਾਪਸ ਕੀਤੇ। ਸਾਂਸਦ ਮੈਂਬਰ ਖੇਰ ਨੇ ਦੋਸ਼ ਲਾਇਆ ਕਿ ਮੁਲਜ਼ਮ ਚੈਤੰਨਿਆ ਅਗਰਵਾਲ ਨੇ ਉਸ ਤੋਂ ਪੈਸੇ ਲੈ ਕੇ ਕਿਤੇ ਹੋਰ ਨਿਵੇਸ਼ ਕਰ ਦਿੱਤੇ ਸਨ, ਜਿਸ ਵਿੱਚ ਉਸ ਦਾ ਨੁਕਸਾਨ ਹੋਇਆ ਹੈ। ਇਸ ਕਾਰਨ ਉਸ ਨੇ ਪੈਸੇ ਵਾਪਸ ਨਹੀਂ ਕੀਤੇ। ਮੁਲਜ਼ਮਾਂ ਨੇ ਉਸ ਨੂੰ 7 ਕਰੋੜ 44 ਲੱਖ ਅਤੇ 6 ਕਰੋੜ 56 ਲੱਖ ਰੁਪਏ ਦੇ ਦੋ ਚੈੱਕ ਵੀ ਦਿੱਤੇ ਸਨ। ਜੋ ਖਾਤੇ ਵਿੱਚ ਪੈਸੇ ਨਾ ਹੋਣ ਕਾਰਨ ਬਾਊਂਸ ਹੋ ਗਏ ਸਨ।ਸ਼ਿਕਾਇਤ ਤੋਂ ਪੰਜ ਦਿਨ ਬਾਅਦ ਚੰਡੀਗੜ੍ਹ ਦੇ ਸੈਕਟਰ 26 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ। ਪੁਲਿਸ ਉਸ ਨੂੰ ਗਿ੍ਰਫ਼ਤਾਰ ਨਹੀਂ ਕਰ ਸਕੀ। ਹੁਣ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ।

Leave a Reply

Your email address will not be published. Required fields are marked *