ਲੁਧਿਆਣਾ ’ਚ ਆਟੋ ਨੇ ਪਰਿਵਾਰ ਨੂੰ ਕੂਚਲਿਆ, ਇੱਕ ਬੱਚੇ ਦੀ ਹੋਈ ਮੌਤ

ਲੁਧਿਆਣਾ ’ਚ ਆਟੋ ਨੇ ਪਰਿਵਾਰ ਨੂੰ ਕੂਚਲਿਆ, ਇੱਕ ਬੱਚੇ ਦੀ ਹੋਈ ਮੌਤਲੁਧਿਆਣਾ: ਪੰਜਾਬ ਦੇ ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਐਤਵਾਰ ਨੂੰ ਇੱਕ ਤੇਜ਼ ਰਫ਼ਤਾਰ ਆਟੋ ਨੇ ਪੈਦਲ ਜਾ ਰਹੇ ਇੱਕ ਪਰਿਵਾਰ ਨੂੰ ਕੂਚਲ ਦਿੱਤਾ। ਇਸ ਹਾਦਸੇ ’ਚ 3 ਬੱਚਿਆਂ ਸਮੇਤ 4 ਲੋਕ ਜ਼ਖ਼ਮੀ ਹੋ ਗਏ। ਆਟੋ ਚਾਲਕ ਨੇ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਜਿਥੇ ਚਾਲਕ ਆਟੋ ਛੱਡ ਕੇ ਫ਼ਰਾਰ ਹੋ ਗਿਆ।ਇਸ ਦੇ ਨਾਲ ਹੀ ਬੱਚੇ ਦੀ ਹਾਲਤ ਨਾਜ਼ੁਕ ਹੋਣ ’ਤੇ ਉਸ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਹੈ। ਜਿੱਥੇ ਮੰਗਲਵਾਰ ਨੂੰ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ । ਬਾਕੀ ਜ਼ਖ਼ਮੀਆਂ ਨੂੰ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਅਣਪਛਾਤੇ ਆਟੋ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ’ਚ ਆਟੋ ਤੇਜ਼ ਰਫ਼ਤਾਰ ’ਤੇ ਆ ਕੇ ਲੋਕਾਂ ਨੂੰ ਕੂਚਲਦਾ ਸਾਫ਼ ਦਿਖਾਈ ਦੇ ਰਿਹਾ ਹੈ। ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਪਿੰਡ ਖਾਂਗਪੁਰਾ ਦੇ ਵਸਨੀਕ ਵਿਸ਼ਨੂੰ ਨੇ ਦੱਸਿਆ ਕਿ ਉਹ ਪਿਛਲੇ 6 ਸਾਲਾਂ ਤੋਂ ਲੁਧਿਆਣਾ ਦੇ ਗਿਆਸਪੁਰਾ ਵਿੱਚ ਰਹਿ ਰਿਹਾ ਹੈ ਅਤੇ ਲੋਹੇ ਦੀ ਫੈਕਟਰੀ ਵਿੱਚ ਕੰਮ ਕਰਦਾ ਹੈ। ਉਨ੍ਹਾਂ ਦੇ ਦੋ ਬੇਟੇ ਅਤੇ ਇਕ ਬੇਟੀ ਹੈ। ਪਿਛਲੇ ਦੋ ਦਿਨਾਂ ਤੋਂ ਉਸ ਦੇ ਕਮਰੇ ਵਿੱਚ ਲਾਈਟ ਨਹੀਂ ਸੀ। ਇਸ ਕਾਰਨ ਉਹ ਐਤਵਾਰ ਸਵੇਰੇ 9.20 ਵਜੇ ਆਪਣੇ ਤਿੰਨ ਬੱਚਿਆਂ ਸਮੇਤ ਪੈਦਲ ਨਹਾਉਣ ਲਈ ਫੈਕਟਰੀ ਜਾ ਰਿਹਾ ਸੀ। ਰਸਤੇ ਵਿੱਚ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਆਟੋ ਨੇ ਚਾਰਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ’ਚ ਉਹ, ਉਸ ਦਾ 12 ਸਾਲਾ ਬੇਟਾ ਸਤਿਅਮ ਅਤੇ ਚਾਰ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਸੜਕ ’ਤੇ ਚੀਕ ਚਿਹਾੜਾ ਪੈ ਗਿਆ। ਇਸ ਦੇ ਨਾਲ ਹੀ ਆਟੋ ਚਾਲਕ ਨੇ ਲੋਕਾਂ ਦੀ ਮਦਦ ਨਾਲ ਸਾਰਿਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜਿਥੇ ਸਤਿਅਮ ਬੱਚੇ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Leave a Reply

Your email address will not be published. Required fields are marked *