ਸਥਾਨਕ ਕੋਤਵਾਲੀ ਥਾਣਾ ਇਲਾਕੇ ਦੀ ਸੰਜੇ ਕਾਲੌਨੀ ‘ ਚ ਇੱਕ ਨੌਜਵਾਨ ਲੜਕੀ ਦਾ ਕਤਲ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਲੜਕੀ ਦੀ ਪਛਾਣ ਸਲਮਾ (18) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਲੜਕੀ ਘਰ ‘ਚ ਹੀ ਰਹਿੰਦੀ ਸੀ ਤੇ ਬੀਤੀ ਰਾਤ ਉਕਤ ਲੜਕੀ ‘ਤੇ ਇੱਕ ਲੜਕੇ ਵੱਲੋਂ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਿਸ ਨਾਲ ਲੜਕੀ ਬੁਰੀ ਤਰਾਂ ਜਖ਼ਮੀ ਹੋ ਗਈ,ਜਿਸਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਵੀਰਵਾਰ ਸਵੇਰੇ ਉਸਦੀ ਮੌਤ ਹੋ ਗਈ। ਚਾਕੂ ਮਾਰਨ ਦੀ ਘਟਨਾ ਨੂੰ ਮ੍ਰਿਤਕ ਦੀ ਭੈਣ ਨੇ ਦੇਖ ਲਿਆ। ਜਿਸ ਉਪਰੰਤ ਉਸਨੂੰ ਵੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਅਤੇ ਉਸਦੀ ਵੀ ਮੌਤ ਹੋਣ ਦੀ ਸੂਚਨਾ ਹੈ ਪ੍ਰੰਤੂ ਹਾਲੇ ਤੱਕ ਇਸਦੀ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ । ਇਸ ਘਟਨਾ ਦਾ ਪਤਾ ਲੱਗਣ ਤੇ ਬੀਜੇਪੀ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ‘ਚ ਪਹੁੰਚੇ ਤੇ ਪਰਿਵਾਰਕ ਮੈਂਬਰਾਂ ਨਾਲ ਦੁਖ ਸਾਂਝਾ ਕੀਤਾ।