ਕਿਸਾਨ ਅੰਦੋਲਨ ਨੂੰ ਲੈ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸਖਤ ਟਿੱਪਣੀ ਕੀਤੀ ਗਈ ਹੈ। ਹਾਈਕੋਰਟ ਨੇ ਕਿਹਾ ਕਿ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਇਸ ਅੰਦੋਲਨ ਵਿੱਚ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਅਦਾਲਤ ਨੇ ਕਿਹਾ ਕਿ ਇਸ ਅੰਦੋਲਨ ਵਿੱਚ ਬੇਗੁਨਾਹ ਲੋਕਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਹੀ ਸੂਬੇ ਪੰਜਾਬ ਤੇ ਹਰਿਆਣਾ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹੇ ਹਨ। ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਹੈ ਕਿ ਅੰਦੋਲਨ ਵਿੱਚ ਸ਼ਾਮਿਲ ਸਾਰੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਕੇ ਚੇਨੱਈ ਭੇਜ ਦੇਣਾ ਚਾਹੀਦਾ ਹੈ। ਹਾਈਕੋਰਟ ਨੇ ਸਵਾਲ ਪੁੱਛਦਿਆਂ ਕਿਹਾ ਕਿ ਕੀ ਪ੍ਰਦਰਸ਼ਨਕਾਰੀ ਹਥਿਆਰ ਲੈ ਕੇ ਕੋਈ ਜੰਗ ਕਰਨ ਜਾ ਰਹੇ ਹਨ? ਦੱਸ ਦੇਈਏ ਕਿ ਅਦਾਲਤ ਵੱਲੋਂ ਸ਼ੁਭਕਰਨ ਦੀ ਮੌ.ਤ ਦੀ ਜਾਂਚ ਨੂੰ ਲੈ ਕੇ ਵੀ ਅਹਿਮ ਆਦੇਸ਼ ਦਿੱਤਾ ਗਿਆ ਹੈ। ਕੋਰਟ ਨੇ ਕਿਹਾ ਕਿ ਕਿਸਾਨ ਸ਼ੁਭਕਰਨ ਦੀ ਮੌ.ਤ ਦੀ ਜਾਂਚ ਹਾਈ ਕੋਰਟ ਦੇ ਰਿਟਾਇਰਡ ਜੱਜ ਦੀ ਅਗਵਾਈ ਵਿੱਚ ਹੋਵੇਗੀ। ਇਸ ਸਬੰਧੀ 3 ਮੈਂਬਰੀ ਕਮੇਟੀ ਵੀ ਬਣਾਈ ਜਾਵੇਗੀ।