ਕੈਨੇਡਾ ’ਚ ਪੰਜਾਬੀ ਨੌਜਵਾਨ ਹੋਇਆ ਲਾਪਤਾ

ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਇਕ ਪੰਜਾਬੀ ਨੌਜਵਾਨ ਪਿਛਲੇ 8 ਦਿਨ ਤੋਂ ਲਾਪਤਾ ਹੋ ਗਿਆ ਹੈ। ਪੀਲ ਰੀਜਨਲ ਪੁਲਿਸ ਨੇ ਪੰਜਾਬੀ ਨੌਜਵਾਨ ਦੀ ਭਾਲ ਲਈ ਲੋਕਾਂ ਤੋਂ ਮਦਦ ਦੀ ਗੁਹਾਰ ਲਗਾਈ ਹੈ। ਪੁਲਿਸ ਨੇ ਦੱਸਿਆ ਕਿ 21 ਸਾਲ ਦੇ ਨਮਨਪ੍ਰੀਤ ਰੰਧਾਵਾ ਨੂੰ ਆਖਰੀ ਵਾਰ 29 ਫਰਵਰੀ ਨੂੰ ਸ਼ਾਮ 5:30 ਵਜੇ ਬਰੈਂਪਟਨ ਦੇ ਗੋਰ ਰੋਡ ਅਤੇ ਐਬਨੀਜ਼ਰ ਰੋਡ ਇਲਾਕੇ ਵਿਚ ਦੇਖਿਆ ਗਿਆ। ਕਈ ਦਿਨ ਦੀ ਭਾਲ ਤੋਂ ਬਾਅਦ ਵੀ ਨਮਨਪ੍ਰੀਤ ਰੰਧਾਵਾ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ, ਜਿਸ ਦੇ ਮੱਦੇਨਜ਼ਰ ਉਸ ਦੇ ਪਰਿਵਾਰਕ ਮੈਂਬਰ ਉਸ ਦੀ ਸੁੱਖ ਸਾਂਦ ਪ੍ਰਤੀ ਚਿੰਤਤ ਹਨ। ਪੁਲਿਸ ਨੇ ਨਮਨਪ੍ਰੀਤ ਦਾ ਹੁਲੀਆ ਜਾਰੀ ਕਰਦਿਆਂ ਕਿਹਾ ਕਿ ਉਸ ਦਾ ਕੱਦ ਤਕਰੀਬਨ ਛੇ ਫੁੱਟ ਅਤੇ ਵਜ਼ਨ 75 ਕਿਲੋ ਹੈ। ਦਰਮਿਆਨੇ ਸਰੀਰ ਵਾਲੇ ਨਮਨਪ੍ਰੀਤ ਦੇ ਵਾਲ ਛੋਟੇ ਅਤੇ ਕਾਲੇ ਹਨ ਜਦਕਿ ਹਲਕੀ ਦਾੜ੍ਹੀ ਅਤੇ ਮੁੱਛਾਂ ਵੀ ਰੱਖੀਆਂ ਹੋਈਆਂ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਨਮਨਪ੍ਰੀਤ ਰੰਧਾਵਾ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ 905 453 2121 ਐਕਸਟੈਨਸ਼ਨ 2133 ’ਤੇ ਸੰਪਰਕ ਕਰੇ।

Leave a Reply

Your email address will not be published. Required fields are marked *