ਬਠਿੰਡਾ ਦੇ ਮਲੋਟ ਰੋਡ ‘ਤੇ ਬਾਹਮਣ ਦੀਵਾਨਾ ਬੱਸ ਸਟੈਂਡ ਨੇੜੇ ਸ਼ਨੀਵਾਰ ਸਵੇਰੇ ਪੀਆਰਟੀਸੀ ਦੀ ਬੱਸ ਅਤੇ ਟਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਨਾਲ ਟਰਾਲੀ ਪਲਟ ਗਈ ਅਤੇ ਪੀਆਰਟੀਸੀ ਦੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਬੱਸ ਵਿੱਚ ਸਵਾਰ ਦੋ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਸਐੱਫ (ਰੋਡ ਸੇਫਟੀ ਫੋਰਸ) ਦੀ ਟੀਮ ਅਤੇ ਯੂਥ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਹਰਸ਼ਿਤ ਚਾਵਲਾ ਐਂਬੂਲੈਂਸ ਲੈ ਕੇ ਮੌਕੇ ’ਤੇ ਪੁੱਜੇ ਅਤੇ ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀਆਂ ਦੀ ਪਛਾਣ ਗੁਰਚਰਨ ਸਿੰਘ (65 ਸਾਲ) ਵਾਸੀ ਪਿੰਡ ਭੋਖੜਾ ਅਤੇ ਗਗਨ (30 ਸਾਲ) ਵਾਸੀ ਪਿੰਡ ਖੇੜਾ ਵਜੋਂ ਹੋਈ ਹੈ।