PM ਮੋਦੀ ਅੱਜ ਪੰਜਾਬ ਨੂੰ ਦੇਣਗੇ 2675 ਕਰੋੜ ਦੀ ਸੁਗਾਤ, ਵੱਖ-ਵੱਖ ਥਾਵਾਂ ‘ਤੇ ਰੱਖੇ ਜਾਣਗੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵਿੱਚ ਲੱਗੇ ਹੋਏ ਹਨ। ਜਿਸ ਕਾਰਨ ਪੰਜਾਬ ਵਿੱਚ ਨਵੇਂ ਹਾਈਵੇ, ਗਰੀਨ ਫੀਲਡ ਹਾਈਵੇਅ ਅਤੇ ਰੇਲਵੇ ਓਵਰ ਬ੍ਰਿਜ ਬਣਾਏ ਗਏ ਹਨ। ਇਸੇ ਲੜੀ ਤਹਿਤ ਅੱਜ PM ਮੋਦੀ ਲੁਧਿਆਣਾ ਦੇ ਐਲੀਵੇਟਿਡ ਹਾਈਵੇਅ ਅਤੇ ਸਾਹਨੇਵਾਲ ਫਰੇਟ ਕੋਰੀਡੋਰ ਦਾ ਉਦਘਾਟਨ ਕਰਨਗੇ। ਇਨ੍ਹਾਂ ਸਾਰੇ ਪ੍ਰਾਜੈਕਟਾਂ ਦੀ ਲਾਗਤ 2675 ਕਰੋੜ ਰੁਪਏ ਹੈ। ਇਸ ਸਬੰਧੀ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਜਾਣਕਾਰੀ ਦਿੱਤੀ ਹੈ।ਜਾਣਕਾਰੀ ਦਿੰਦਿਆਂ ਅਨਿਲ ਸਰੀਨ ਨੇ ਦੱਸਿਆ ਕਿ ਨਰਿੰਦਰ ਮੋਦੀ ਅੱਜ 11 ਮਾਰਚ ਨੂੰ ਸਮਰਾਲਾ ਚੌਕ ਤੋਂ ਲੁਧਿਆਣਾ ਨਿਗਮ ਹੱਦ ਤੱਕ 939 ਕਰੋੜ ਰੁਪਏ ਦੀ ਲਾਗਤ ਨਾਲ 13 ਕਿਲੋਮੀਟਰ ਲੰਬੇ ਐਲੀਵੇਟਿਡ ਹਾਈਵੇਅ ਦਾ ਉਦਘਾਟਨ ਕੀਤਾ ਜਾਵੇਗਾ। 918 ਕਰੋੜ ਰੁਪਏ ਦੀ ਲਾਗਤ ਨਾਲ 65 ਕਿਲੋਮੀਟਰ ਦੀ ਲੰਬਾਈ ਵਾਲੇ ਹਾਈਵੇਅ ਨੰਬਰ 62 ਅਤੇ 7 ਦੇ ਮਲੋਟ ਤੋਂ ਅਬੋਹਰ ਸਾਧੂਵਾਲੀ ਸੈਕਸ਼ਨ ਦਾ ਉਦਘਾਟਨ ਕੀਤਾ ਜਾਵੇਗਾ। 22.5 ਕਿਲੋਮੀਟਰ ਲੰਬੇ ਮਲੋਟ-ਮੰਡੀ ਡੱਬਵਾਲੀ ਨੈਸ਼ਨਲ ਹਾਈਵੇਅ ਨੰਬਰ 9 ਦਾ ਉਦਘਾਟਨ ਕੀਤਾ ਜਾਵੇਗਾ। 367 ਕਰੋੜ ਰੁਪਏ ਦੀ ਲਾਗਤ ਨਾਲ ਬਣੇ 22.5 ਕਿਲੋਮੀਟਰ ਲੰਬੇ ਮਲੋਟ-ਮੰਡੀ ਡੱਬਵਾਲੀ ਨੈਸ਼ਨਲ ਹਾਈਵੇਅ ਨੰ.9 ਦਾ ਉਦਘਾਟਨ ਕੀਤਾ ਜਾਵੇਗਾ। ਸਤਲੁਜ ਦਰਿਆ ‘ਤੇ ਨੰਗਲ ਨੇੜੇ 124 ਕਰੋੜ ਰੁਪਏ ਦੀ ਲਾਗਤ ਨਾਲ ਬਣੇ 4 ਮਾਰਗੀ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕਰਨਗੇ। ਈਪੀਸੀ ਮੋਡ ‘ਤੇ 327 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ NH-703B ਦੇ 75.167 ਕਿਲੋਮੀਟਰ ਲੰਬੇ ਆਰਓਬੀ ਪ੍ਰੋਜੈਕਟ ਦਾ ਉਦਘਾਟਨ ਕੀਤਾ ਜਾਵੇਗਾ, ਜਿਸ ਵਿੱਚ ਮੋਗਾ ਤੋਂ ਮੱਖੂ ਅਤੇ ਹਰੀਕੇ ਤੋਂ ਖਲਾਡਾ ਤੱਕ 2 ਲੇਨਾਂ ਦਾ ਪੁਨਰਵਾਸ ਅਤੇ ਨਵੀਨੀਕਰਨ ਸ਼ਾਮਲ ਹੈ।

Leave a Reply

Your email address will not be published. Required fields are marked *