ਅੰਮ੍ਰਿਤਸਰ, 1 ਜੂਨ – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਦੱਸਿਆ ਕਿ ਜੂਨ 1984 ਵਿਚ ਨਿਰਦੋਸ਼ ਸਿੱਖਾਂ ਉੱਪਰ ਹੋਏ ਸਰਕਾਰੀ ਤਸ਼ੱਦਦ ਦਾ ਰਿਕਾਰਡ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਕੱਠਾ ਕੀਤਾ ਜਾਵੇਗਾ।ਉਨ੍ਹਾਂ 1984 ਵਿਚ ਸਰਕਾਰੀ ਤਸ਼ੱਦਦ ਦਾ ਸ਼ਿਕਾਰ ਹੋਏ ਚਸ਼ਮਦੀਦਾਂ ਨੂੰ ਆਪਣਾ ਰਿਕਾਰਡ ਇੱਕ ਵੀਡੀਓ ਦੇ ਰੂਪ ਵਿਚ ਸ੍ਰੀ ਅਕਾਲ ਤਖਤ ਸਾਹਿਬ ਜਮ੍ਹਾਂ ਕਰਵਾਉਣ ਲਈ ਕਿਹਾ।