ਕੇਂਦਰੀ ਜੇਲ੍ਹ ਗੁਰਦਾਸਪੁਰ ‘ਚ ਭਿੜੇ ਕੈਦੀ, ਛੁਡਾਉਣ ਗਏ ਪੁਲਿਸ ਮੁਲਾਜ਼ਮਾਂ ‘ਤੇ ਵੀ ਕੀਤਾ ਹਮ/ਲਾ

ਗੁਰਦਾਸਪੁਰ ਕੇਂਦਰੀ ਜੇਲ੍ਹ ਵਿਚ ਕੈਦੀਆਂ ਦੇ ਭਿੜਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਜਦੋਂ ਕੈਦੀਆਂ ਨੂੰ ਸ਼ਾਂਤ ਕਰਨ ਲਈ ਪੁਲਿਸ ਅੱਗੇ ਤਾਂ ਕੈਦੀਆਂ ਨੇ ਉਨ੍ਹਾਂ ਨੂੰ ਵੀ ਨਹੀਂ ਬਖਸ਼ਿਆ। ਘਟਨਾ ਵਿਚ 3 ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਏ ਹਨ। ਕੈਦੀਆਂ ਦੇ ਆਪਸ ਵਿਚ ਭਿੜਣ ਉਥੇ ਹਫੜਾ-ਦਫੜੀ ਮਚ ਗਈ। ਮੌਕੇ ‘ਤੇ ਐਂਬੂਲੈਂਸ ਪਹੁੰਚ ਗਈ ਹੈ ਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਹੈ। ਸੈਂਟਰਲ ਜੇਲ੍ਹ ਵਿਚ ਤਾਇਨਾਤ ਯੋਧਾ ਸਿੰਘ ਤੇ ਧਾਰੀਵਾਲ ਪੁਲਿਸ ਸਟੇਸ਼ਨ ਦੇ ਐੱਸਐੱਚਓ ਮਨਦੀਪ ਸਿੰਘ ਤੇ ਏਐੱਸਆਈ ਜਗਦੀਪ ਸਿੰਘ ਪੁਲਿਸ ਫੋਟੋਗ੍ਰਾਫਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਹੈ। ਦੂਜੇ ਪਾਸੇ ਡੀਸੀ ਤੇ ਐੱਸਐੱਸਪੀ ਗੁਰਦਾਸਪੁਰ ਵੀ ਜੇਲ੍ਹ ਪਹੁੰਚੇ ਹਨ।

Leave a Reply

Your email address will not be published. Required fields are marked *