ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਿਰ ‘ਤੇ ਲੱਗੀ ਗੰਭੀਰ ਸੱਟ

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਿਰ ’ਤੇ ਵੀਰਵਾਰ ਸ਼ਾਮ ਨੂੰ ਗੰਭੀਰ ਸੱਟ ਲੱਗ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਤ੍ਰਿਣਮੂਲ ਕਾਂਗਰਸ (ਟੀਐਮਸੀ) ਨੇ ਇਹ ਜਾਣਕਾਰੀ ਦਿਤੀ। ਤ੍ਰਿਣਮੂਲ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ”ਸਾਡੀ ਪ੍ਰਧਾਨ ਮਮਤਾ ਬੈਨਰਜੀ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ। ਕਿਰਪਾ ਕਰਕੇ ਉਨ੍ਹਾਂ ਲਈ ਅਰਦਾਸ ਕਰੋ।” ਸੂਤਰਾਂ ਮੁਤਾਬਕ ਬੈਨਰਜੀ ਨੂੰ ਕੋਲਕਾਤਾ ਦੇ ਸਰਕਾਰੀ SSKM ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਤ੍ਰਿਣਮੂਲ ਮੁਖੀ ਬੈਨਰਜੀ ਦੇ ਜ਼ਖਮੀ ਹੋਣ ਬਾਰੇ ਅਜੇ ਵਿਸਤ੍ਰਿਤ ਜਾਣਕਾਰੀ ਨਹੀਂ ਮਿਲੀ ਹੈ।

Leave a Reply

Your email address will not be published. Required fields are marked *