ਨਵਜੋਤ ਸਿੱਧੂ ਸਮੇਤ ਕਾਂਗਰਸ ਦੇ ਤਿੰਨ ਸਾਬਕਾ ਪ੍ਰਧਾਨਾਂ ਨੇ ਆਪਣੀ ਹੀ ਪਾਰਟੀ ‘ਤੇ ਚੁੱਕੇ ਇਹ ਗੰਭੀਰ ਸਵਾਲ, ਕਿਹਾ- ਹੋਵੇ CBI ਜਾਂਚ

Lok Sabha Elections 2024 ਤੋਂ ਪਹਿਲਾਂ ਕਾਂਗਰਸ ਦੇ ਤਿੰਨ ਸਾਬਕਾ ਸੂਬਾ ਪ੍ਰਧਾਨਾਂ ਨੇ ਆਪਣੀ ਹੀ ਪਾਰਟੀ ਦੇ ਸ਼ਾਸਨਕਾਲ ਦੌਰਾਨ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਤੇ 2020 ‘ਚ ਜ਼ਹਿਰੀਲੀ ਸ਼ਰਾਬ ਦੇ ਘੁਟਾਲੇ ਕਾਰਨ ਮਰਨ ਵਾਲੇ 114 ਲੋਕਾਂ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਸਾਬਕਾ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਦੂਲੋ ਤੇ ਮਹਿੰਦਰ ਕੇਪੀ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਇਸ ਸਬੰਧੀ ਮੰਗ ਪੱਤਰ ਸੌਂਪਿਆ। ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀ ਸਨ ਤੇ ਉਹ ਇਨ੍ਹੀਂ ਦਿਨੀਂ ਜੇਲ੍ਹ ਵਿੱਚ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ ਹੀ ਧਰਮਸੋਤ ਤੇ ਉਸ ਦੇ ਪੁੱਤਰਾਂ ਦੀ 4.58 ਕਰੋੜ ਰੁਪਏ ਦੀ ਜਾਇਦਾਦ ਆਰਜ਼ੀ ਤੌਰ ‘ਤੇ ਜ਼ਬਤ ਕਰ ਲਈ ਸੀ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਕੀਤੀ ਗਈ ਹੈ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਦੂਲੋ ਨੇ ਕਿਹਾ ਕਿ ਰਾਜ ਦੀ ਏਜੰਸੀ ਇਸ ਘੁਟਾਲੇ ਦੀ ਸਹੀ ਢੰਗ ਨਾਲ ਜਾਂਚ ਨਹੀਂ ਕਰ ਸਕਦੀ, ਇਸ ਲਈ ਉਨ੍ਹਾਂ ਨੇ ਰਾਜਪਾਲ ਤੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੰਨੀ ਸਰਕਾਰ ਨੇ ਉਨ੍ਹਾਂ ਨੂੰ ਛੱਡ ਕੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸਿਆਂ ਦਾ ਗਬਨ ਕਰਨ ਵਾਲੇ ਸਾਰੇ ਅਦਾਰਿਆਂ ਨੂੰ ਮਾਫ਼ ਕਰ ਦਿੱਤਾ ਹੈ, ਜਿਨ੍ਹਾਂ ਤੋਂ ਇਹ ਪੈਸਾ ਵਸੂਲਿਆ ਜਾਣਾ ਸੀ ਤੇ ਉਨ੍ਹਾਂ ਖ਼ਿਲਾਫ਼ ਐਫਆਈਆਰ ਇਸ ਦੇ ਨਾਲ ਹੀ ਸਿੱਧੂ ਨੇ ਵਿੱਤੀ ਮੁੱਦਿਆਂ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ‘ਆਪ’ ਸਰਕਾਰ ਨੇ ਸਿਰਫ ਦੋ ਸਾਲਾਂ ‘ਚ 91,000 ਕਰੋੜ ਰੁਪਏ ਦਾ ਕਰਜ਼ਾ ਚੜ੍ਹਾ ਦਿੱਤਾ ਹੈ।

Leave a Reply

Your email address will not be published. Required fields are marked *