ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਉਤੇ ਤਸਵੀਰ ਸਾਂਝੀ ਕਰਕੇ ਲਿਖਿਆ ਹੈ- ‘‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।