ਚੋਣ ਕਮਿਸ਼ਨ ਵੱਲੋਂ 5 ਜ਼ਿਲ੍ਹਿਆਂ ਦੇ ਲਾਏ ਨਵੇਂ SSP, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦਿੱਤੀ ਜਾਣਕਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ 5 ਨਵੇਂ SSP’s ਦੀ ਤਾਇਨਾਤੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ SSP ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ SSP ਜਲੰਧਰ ਦਿਹਾਤੀ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ SSP ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ SSP ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ SSP ਫਾਜ਼ਿਲਕਾ ਵਿਖੇ ਤਾਇਨਾਤ ਕੀਤਾ ਗਿਆ ਹੈ।

Leave a Reply

Your email address will not be published. Required fields are marked *