ਹਿਮਾਚਲ ਦੇ ਮੰਡੀ ‘ਚ ਵੱਡਾ ਹਾਦਸਾ ਵਾਪਰ ਗਿਆ। 300 ਮੀਟਰ ਡੂੰਘੀ ਖੱਡ ਵਿਚ ਇਕ ਜੀਪ ਡਿੱਗ ਗਈ। ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਇਹ ਤਿੰਨੇ ਨੌਜਵਾਨ ਮਨਾਲੀ ਵਿੱਚ ਖੋਆ ਪਨੀਰ ਸਪਲਾਈ ਕਰਕੇ ਪੰਜਾਬ ਪਰਤ ਰਹੇ ਸਨ। ਥਾਣਾ ਸਦਰ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਕਮਾਂਡ ਥਾਣਾ ਇੰਚਾਰਜ ਆਲਮ ਰਾਮ ਦੀ ਅਗਵਾਈ ‘ਚ ਟੀਮ ਮੌਕੇ ‘ਤੇ ਰਵਾਨਾ ਕੀਤੀ ਗਈ। ਲਾਸ਼ਾਂ ਡੂੰਘੇ ਚਿੱਕੜ ਵਿੱਚ ਫਸੀਆਂ ਹੋਈਆਂ ਸਨ। ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਮੁਹਿੰਮ ਚਲਾਈ ਗਈ। ਇਸ ਤੋਂ ਬਾਅਦ ਬੜੀ ਮੁਸ਼ਕਲ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕਾਂ ਦੀ ਪਛਾਣ ਡਰਾਈਵਰ ਬਸ਼ੀਰ ਅਲੀ (23) ਪੁੱਤਰ ਭੀਲੋ ਵਾਸੀ ਵੈਰਾਮਪੁਰ ਜ਼ਿਲਾ ਰੋਪੜ ਪੰਜਾਬ, ਸਲੀਮ ਪੁੱਤਰ ਅਲੀ ਹੁਸੈਨ ਵਾਸੀ ਪਿੰਜੌਰ, ਹਰਿਆਣਾ ਅਤੇ ਆਜ਼ਮ ਪੁੱਤਰ ਸ਼ਰਾਫਤ ਅੰਸਾਰੀ ਵਾਸੀ ਜੌੜੇਡਾ ਜ਼ਿਲਾ ਰੁੜਕੀ ਵਜੋਂ ਹੋਈ ਹੈ।