ਪੰਜਾਬ ਦੇ ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 20 ਤਕ ਪਹੁੰਚ ਗਈ ਹੈ। ਇਸ ਨੂੰ ਦੇਖ ਕੇ ਸੰਗਰੂਰ ‘ਚ ਵਾਪਰੀ ਘਟਨਾ ਤੋਂ ਹਰ ਕੋਈ ਡਰਿਆ ਹੋਇਆ ਹੈ। ਹੁਣ ਪ੍ਰਸ਼ਾਸਨ ਨੇ ਇਸ ਸਬੰਧੀ ਅਹਿਮ ਕਦਮ ਚੁੱਕੇ ਹਨ। ਇਸ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰੇਗੀ। ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰੇਗੀ। ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ‘ਚ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸਐਸਪੀ ਸੰਗਰੂਰ ਸਰਤਾਜ ਚਾਹਲ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਨਰੇਸ਼ ਦੂਬੇ ਇਸ ਦੇ ਮੈਂਬਰ ਹੋਣਗੇ।